ਅੰਮ੍ਰਿਤਸਰ ੩੧ ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁਝ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੇਵਾ ਮੁਕਤ ਹੋਣ ‘ਤੇ ਅੱਜ ਨਿੱਘੀ ਵਿਦਾਇਗੀ ਦਿੱਤੀ ਗਈ। ਸੇਵਾ ਮੁਕਤ ਹੋਣ ਵਾਲੇ ਮੁਲਾਜ਼ਮਾਂ ਵਿਚ ਸ. ਹਰਿੰਦਰਪਾਲ ਸਿੰਘ ਐਡੀਸ਼ਨਲ ਸਕੱਤਰ, ਸ. ਇੰਦਰਮੋਹਨ ਸਿੰਘ ਇੰਚਾਰਜ ਗੁਰਦੁਆਰਾ ਗਜ਼ਟ, ਸ. ਮਨਜੀਤ ਸਿੰਘ ਇੰਚਾਰਜ ਟੈਲੀਫੋਨ ਵਿਭਾਗ, ਸ. ਗੁਰਮੀਤ ਸਿੰਘ, ਸ. ਬਲਕਾਰ ਸਿੰਘ ਮਾਣੋਚਾਹਲ ਤੇ ਸ. ਸੁਖਵਿੰਦਰ ਸਿੰਘ ਪੰਡੋਰੀ (ਤਿੰਨੇ ਗੁਰਦੁਆਰਾ ਇੰਸਪੈਕਟਰ), ਸ. ਰੇਸ਼ਮ ਸਿੰਘ ਇੰਸਪੈਕਟਰ ਸਹਾਇਤਾ, ਸ. ਪਲਵਿੰਦਰ ਸਿੰਘ ਕਲਰਕ, ਸ. ਸਤਨਾਮ ਸਿੰਘ ਭੁੱਲਰ ਡਰਾਈਵਰ ਅਤੇ ਭਾਈ ਮੁਖਤਿਆਰ ਸਿੰਘ ਸੇਵਾਦਾਰ ਸ਼ਾਮਲ ਹਨ। ਸੇਵਾ ਮੁਕਤ ਹੋਏ ਇਨ੍ਹਾਂ ਮੁਲਾਜਮਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਚੀਮਾ ਬਾਠ ਅਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਸ. ਪ੍ਰਤਾਪ ਸਿੰਘ ਨੇ ਸਿਰੋਪਾਓ, ਲੋਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਿਥੇ ਸੇਵਾ ਮੁਕਤ ਹੋਏ ਮੁਲਾਜਮਾਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਉਥੇ ਹੀ ਉਨ੍ਹਾਂ ਦੇ ਚੰਗੇ ਭਵਿੱਖ ਦੀ ਵੀ ਕਾਮਨਾ ਕੀਤੀ। ਇਨ੍ਹਾਂ ਅਧਿਕਾਰੀਆਂ ਨੇ ਸੇਵਾ ਮੁਕਤ ਮੁਲਾਜਮਾਂ ਨਾਲ ਜੁੜੇ ਆਪਣੇ ਅਨੁਭਵਾਂ ਨੂੰ ਵੀ ਸਾਂਝਾ ਕੀਤਾ। ਉਨ੍ਹਾਂ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਵੱਲੋਂ ਵੱਖ-ਵੱਖ ਅਹੁਦਿਆਂ ”ਤੇ ਨਿਭਾਈਆਂ ਸੇਵਾਵਾਂ ਦੀ ਗੱਲ ਕਰਦਿਆਂ ਨਵੇਂ ਮੁਲਾਜ਼ਮਾਂ ਨੂੰ ਇਨ੍ਹਾਂ ਦੇ ਤਜ਼ਰਬੇ ਤੋਂ ਲਾਹਾ ਲੈਣ ਲਈ ਪ੍ਰੇਰਿਆ।
ਇਸ ਮੌਕੇ ਡਾ. ਰੂਪ ਸਿੰਘ, ਸ. ਮਨਜੀਤ ਸਿੰਘ ਚੀਮਾਬਾਠ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਮਹਿੰਦਰ ਸਿੰਘ ਆਹਲੀ, ਸ. ਪ੍ਰਤਾਪ ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਵਾਲ, ਸ. ਚਾਨਣ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਸ. ਸਤਿੰਦਰ ਸਿੰਘ, ਸ. ਸਿਮਰਜੀਤ ਸਿੰਘ, ਸ. ਭੁਪਿੰਦਰ ਸਿੰਘ, ਸ. ਗੁਰਮੀਤ ਸਿੰਘ ਬੁੱਟਰ ਤੇ ਸ. ਕਰਮਬੀਰ ਸਿੰਘ ਕਿਆਮਪੁਰ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹੜਿਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ. ਮੁਖਤਿਆਰ ਸਿੰਘ ਚੀਫ, ਸ. ਪ੍ਰਮਿੰਦਰ ਸਿੰਘ, ਬੀਬੀ ਮਨਮੋਹਨ ਕੌਰ, ਸ. ਕਰਨਜੀਤ ਸਿੰਘ, ਸ. ਨਿਰਮਲ ਸਿੰਘ, ਸ. ਇੰਦਰਪਾਲ ਸਿੰਘ, ਸ. ਪਰਉਪਕਾਰ ਸਿੰਘ, ਸ. ਮਿਲਖਾ ਸਿੰਘ, ਸ. ਕੁਲਦੀਪ ਸਿੰਘ ਰੋਡੇ, ਸ. ਪਲਵਿੰਦਰ ਸਿੰਘ, ਸ. ਜਸਵਿੰਦਰ ਸਿੰਘ ਚੀਫ, ਸ. ਸਤਨਾਮ ਸਿੰਘ ਸਰਹਾਲੀ ਐਡੀਸ਼ਨਲ ਚੀਫ, ਸ. ਸੁਖਜੀਤ ਸਿੰਘ ਧੂਰੀ, ਸ. ਪ੍ਰਗਟ ਸਿੰਘ, ਸ. ਪਲਵਿੰਦਰ ਸਿੰਘ, ਸ. ਮਹਿਲ ਸਿੰਘ, ਸ. ਤੇਜਿੰਦਰ ਸਿੰਘ ਐਡੀਸ਼ਨਲ ਚੀਫ, ਐਸ.ਡੀ.ਓ. ਸ. ਜਤਿੰਦਰ ਪਾਲ ਸਿੰਘ ਤੇ ਸ. ਸੁਖਜਿੰਦਰ ਸਿੰਘ, ਸ. ਸਤਨਾਮ ਸਿੰਘ ਜੋਧਪੁਰੀ ਸਮੇਤ ਸੇਵਾ ਮੁਕਤ ਹੋਏ ਮੁਲਾਜਮਾਂ ਦੇ ਪਰਿਵਾਰਕ ਮੈਂਬਰ ਮੌਜੂਦ ਸਨ।