ਅੰਮ੍ਰਿਤਸਰ, 30 ਮਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਮਲਾ ਸ਼ਾਖਾ ਦੇ ਇੰਚਾਰਜ ਸ. ਸੁਰਿੰਦਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਵਿਚ 37 ਸਾਲ ਦੇ ਕਰੀਬ ਸੇਵਾ ਨਿਭਾਈ। ਸ. ਸੁਰਿੰਦਰ ਸਿੰਘ ਦੀ ਸੇਵਾ ਮੁਕਤੀ ’ਤੇ ਉਨ੍ਹਾਂ ਨੂੰ ਵਿਦਾਇਗੀ ਦਿੰਦੀਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਸ਼ੁਭ ਇਛਾਵਾਂ ਦਿੱਤੀਆਂ ਅਤੇ ਭਵਿੱਖ ਦੀ ਚੜ੍ਹਦੀ ਕਲਾ ਲਈ ਕਾਮਨਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ ਅਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਸ. ਮੁਖਤਾਰ ਸਿੰਘ ਚੀਮਾ ਨੇ ਵੀ ਸ. ਸੁਰਿੰਦਰ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਉੇਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਮੀਤ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਗੁਰਦਿਆਲ ਸਿੰਘ, ਸ. ਸੁਖਬੀਰ ਸਿੰਘ ਤੇ ਸ. ਗੁਰਚਰਨ ਸਿੰਘ ਕੋਹਾਲਾ, ਸਾਬਕਾ ਮੈਨੇਜਰ ਸ. ਜਤਿੰਦਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਸ. ਹਰਿੰਦਰ ਸਿੰਘ ਰੋਮੀ, ਸੁਪਰਵਾਈਜ਼ਰ ਸ. ਗੋਪਾਲ ਸਿੰਘ, ਸ. ਮਲਕੀਤ ਸਿੰਘ ਤੇ ਸ. ਹਰਪਾਲ ਸਿੰਘ, ਸਹਾਇਕ ਸੁਪਰਵਾਈਜ਼ਰ ਸ. ਜਸਬੀਰ ਸਿੰਘ, ਸ. ਜਤਿੰਦਰ ਸਿੰਘ, ਈ.ਸੀ. ਸ. ਪਿਆਰਾ ਸਿੰਘ ਤੇ ਸ. ਗੁਰਪ੍ਰੀਤ ਸਿੰਘ ਖਹਿਰਾਬਾਦ ਆਦਿ ਮੌਜੂਦ ਸਨ।