ਅੰਮ੍ਰਿਤਸਰ 31 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਿਖੇ ਖਰੀਦ ਵਿਭਾਗ ਦੇ ਇੰਚਾਰਜ ਸ. ਸਤਨਾਮ ਸਿੰਘ ਜੋਧਪੁਰੀ ਨੂੰ ਸੇਵਾ ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱੱਤੀ ਗਈ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਖੇ ਇਸ ਸਬੰਧ ਵਿਚ ਕੀਤੇ ਗਏ ਇਕ ਸਾਦਾ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਸਮੇਤ ਹੋਰਨਾਂ ਅਧਿਕਾਰੀਆਂ ਨੇ ਸ. ਸਤਨਾਮ ਸਿੰਘ ਜੋਧਪੁਰੀ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸੋਨੇ ਦਾ ਸਿੱਕਾ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ. ਸਤਨਾਮ ਸਿੰਘ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੁਰਾਣੇ ਮੁਲਾਜ਼ਮਾਂ ਕੋਲ ਸੰਸਥਾ ਦੇ ਪ੍ਰਬੰਧਾਂ ਸਬੰਧੀ ਵਿਸ਼ਾਲ ਤਜ਼ਰਬਾ ਹੁੰਦਾ ਹੈ ਜਿਸ ਤੋਂ ਨਵੇਂ ਮੁਲਾਜ਼ਮਾਂ ਨੂੰ ਸੇਧ ਲੈਣੀ ਚਾਹੀਦੀ ਹੈ। ਇਸ ਤੋਂ ਇਲਾਵਾ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਅਤੇ ਹੋਰਾਂ ਨੇ ਵੀ ਨੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਪ੍ਰਤਾਪ ਸਿੰਘ, ਸ. ਸਤਿੰਦਰ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ, ਸ. ਤੇਜਿੰਦਰ ਸਿੰਘ ਪੱਡਾ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ ਜੋਧਪੁਰੀ ਦੇ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਮੌਜੂਦ ਸਨ।