ਅੰਮ੍ਰਿਤਸਰ ੨੮ ਫਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਿਖੇ ਗੁਰਦੁਆਰਾ ਇੰਸਪੈਕਟਰ ਵਜੋਂ ਡਿਊਟੀ ਨਿਭਾਅ ਰਹੇ ਸ. ਜੱਸਾ ਸਿੰਘ ਮੰਡ ਨੂੰ ਸੇਵਾ ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱੱਤੀ ਗਈ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਖੇ ਇਸ ਸਬੰਧ ਵਿਚ ਕੀਤੇ ਗਏ ਇਕ ਸਮਾਗਮ ਦੌਰਾਨ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਸਮੇਤ ਹੋਰਨਾਂ ਅਧਿਕਾਰੀਆਂ ਨੇ ਸ. ਜੱਸਾ ਸਿੰਘ ਮੰਡ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ. ਜੱਸਾ ਸਿੰਘ ਮੰਡ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਤੋਂ ਇਲਾਵਾ ਸਕੱਤਰ ਸ. ਮਹਿੰਦਰ ਸਿੰਘ ਆਹਲੀ ਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਸ. ਮੁਖਤਾਰ ਸਿੰਘ ਤੇ ਸ. ਮਨਜਿੰਦਰ ਸਿੰਘ ਮੰਡ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਇੰਚਾਰਜ ਸ. ਗੁਰਚਰਨ ਸਿੰਘ ਕੁਹਾਲਾ, ਐਡੀਸ਼ਨਲ ਚੀਫ ਸ. ਸਤਨਾਮ ਸਿੰਘ ਰਿਆੜ, ਸਪੁਰਵਾਈਜ਼ਰ ਸ. ਜੱਸਾ ਸਿੰਘ ਮੁੰਡਾਪਿੰਡ, ਇੰਸਪੈਕਰ ਸ. ਸੁਖਦੇਵ ਸਿੰਘ ਬੱਬਰ, ਸ. ਸਰਦੂਲ ਸਿੰਘ, ਸ. ਮਨਜੀਤ ਸਿੰਘ ਜੌਹਲ ਅਤੇ ਸ. ਜੱਸਾ ਸਿੰਘ ਮੰਡ ਦੇ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਮੌਜੂਦ ਸਨ।