ਅੰਮ੍ਰਿਤਸਰ, 21 ਜਨਵਰੀ- ੧੯੮੪ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਗਵਾਹੀਆਂ ਦੇਣ ਵਾਲੇ ਗਵਾਹਾਂ ਅਤੇ ਕੇਸ ਲੜਨ ਵਾਲੇ ਵਕੀਲਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾਣ ਵਾਲਾ ਸਨਮਾਨ ਹੁਣ ੨੬ ਜਨਵਰੀ ਨੂੰ ਹੋਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਇੰਜ. ਸੁਖਮਿੰਦਰ ਸਿੰਘ ਨੇ ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਇਹ ਸਨਮਾਨ ੨੨ ਜਨਵਰੀ ਨੂੰ ਰੱਖਿਆ ਗਿਆ ਸੀ, ਲੇਕਿਨ ਕੁਝ ਕਾਰਨਾਂ ਕਰਕੇ ਹੁਣ ਇਹ ਸਨਮਾਨ ੨੬ ਜਨਵਰੀ ਨੂੰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਨਮਾਨ ਦਾ ਸਥਾਨ ਪਹਿਲਾਂ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਹੀ ਹੋਵੇਗਾ, ਜਦਕਿ ਸਮਾਂ ਸਵੇਰ ਦੇ ੧੧ ਵਜੇ ਦਾ ਰੱਖਿਆ ਗਿਆ ਹੈ।