ਅੰਮ੍ਰਿਤਸਰ, ੧੫ ਮਾਰਚ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਸੂਲੀਸਰ ਸਾਹਿਬ ਕੋਟ ਧਰਮੂੰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਇਲਾਕੇ ਦੀ ਵੱਡੀ ਗਿਣਤੀ ਸੰਗਤ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਕੁਹਾੜਕਾ, ਭਾਈ ਕਰਨੈਲ ਸਿੰਘ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦਿੱਤ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਪੰਥ ਪ੍ਰਸਿੱਧ ਕਥਾਵਾਚਕ ਭਾਈ ਸਰਬਜੀਤ ਸਿੰਘ ਲੁਧਿਆਣਾ ਨੇ ਪਹਿਲੇ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਸਬੰਧੀ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨਾਲ ਜੁੜਨ ਦੀ ਪ੍ਰੇਰਣਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਜਥੇਦਾਰ ਅਮਰੀਕ ਸਿੰਘ ਕੋਟ ਸ਼ਮੀਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦਾ ਮੰਤਵ ਸੰਗਤ ਅੰਦਰ ਸ਼ਤਾਬਦੀ ਸਮਾਗਮਾਂ ਸਬੰਧੀ ਉਤਸ਼ਾਹ ਪੈਦਾ ਕਰਨਾ ਅਤੇ ਗੁਰੂ ਸਾਹਿਬ ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਧਰਮ ਪ੍ਰਚਾਰ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਨੌਜੁਆਨੀ ਨੂੰ ਗੁਰਸਿੱਖੀ ਜੀਵਨ ਧਾਰਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜਥੇਦਾਰ ਅਮਰੀਕ ਸਿੰਘ ਕੋਟ ਸ਼ਮੀਰ ਤੋਂ ਇਲਾਵਾ ਮੈਂਬਰ ਜਥੇਦਾਰ ਮਨਜੀਤ ਸਿੰਘ ਬੱਪੀਆਣਾ, ਸ. ਸੁਰਜੀਤ ਸਿੰਘ ਰਾਏਪੁਰ, ਸ. ਮਿੱਠੂ ਸਿੰਘ ਕਾਹਨੇਕੇ, ਸ. ਗੁਰਤੇਜ ਸਿੰਘ ਢੱਡੇ, ਸ. ਦਿਲਰਾਜ ਸਿੰਘ ਭੂੰਦੜ ਵਿਧਾਇਕ, ਡਾ. ਨਿਸ਼ਾਨ ਸਿੰਘ ਬਢਲਾਡਾ, ਸ. ਜਗਦੀਪ ਸਿੰਘ ਨਕਈ, ਸ. ਗੁਰਮੇਲ ਸਿੰਘ ਫਫੜੇ ਜ਼ਿਲ੍ਹਾ ਪ੍ਰਧਾਨ, ਸ. ਸੁਖਦੇਵ ਸਿੰਘ ਚੈਨੇਵਾਲਾ, ਸ੍ਰੀ ਪ੍ਰੇਮ ਕੁਮਾਰ ਅਰੋੜਾ, ਪ੍ਰਿੰਸੀਪਲ ਸਤਵਿੰਦਰ ਕੌਰ, ਸ. ਪਰਮਜੀਤ ਸਿੰਘ ਸਰੋਆ ਐਡੀਸ਼ਨਲ ਸਕੱਤਰ, ਸ. ਸਕੱਤਰ ਸਿੰਘ ਮੀਤ ਸਕੱਤਰ, ਸ. ਮੇਜਰ ਸਿੰਘ ਸੁਪਰਵਾਈਜ਼ਰ, ਸ. ਮਨਿੰਦਰ ਸਿੰਘ ਮੈਨੇਜਰ, ਭਾਈ ਗੁਰਜੰਟ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਦਮਦਮਾ ਸਾਹਿਬ, ਸ. ਕਰਨ ਸਿੰਘ ਮੈਨੇਜਰ, ਸ. ਗੁਰਬਖ਼ਸ਼ ਸਿੰਘ ਮੈਨੇਜਰ, ਸ. ਭੋਲਾ ਸਿੰਘ ਇੰਚਾਰਜ, ਸ. ਗੁਰਮੀਤ ਸਿੰਘ ਇੰਚਾਰਜ ਗੁਰਦੁਆਰਾ ਸੂਲੀਸਰ ਸਾਹਿਬ, ਭਾਈ ਗੁਰਮੀਤ ਸਿੰਘ ਮਲਕੋ, ਭਾਈ ਲੱਖਾ ਸਿੰਘ ਦਾਤੇਵਾਸ, ਭਾਈ ਨਿਰਭੈ ਸਿੰਘ ਜਿਉਂਦ, ਭਾਈ ਤਰਲੋਚਨ ਸਿੰਘ, ਭਾਈ ਹਰਦੀਪ ਸਿੰਘ ਬੱਲੋ, ਭਾਈ ਅਮਰਦੀਪ ਸਿੰਘ, ਭਾਈ ਮੱਘਰ ਸਿੰਘ ਭੋਰਾ, ਭਾਈ ਹਰਵਿੰਦਰ ਸਿੰਘ ਬੱਗਾ, ਭਾਈ ਮੱਸਾ ਸਿੰਘ ਕਵੀਸ਼ਰ, ਭਾਈ ਬਲਵੀਰ ਸਿੰਘ ਰਾਏਪੁਰ, ਭਾਈ ਅਮਨਦੀਪ ਸਿੰਘ ਫੱਤਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।