29-11-2016-1ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ

ਅੰਮ੍ਰਿਤਸਰ 29 ਨਵੰਬਰ (         ) ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਹਿਬੇ ਕਮਾਲ, ਸਰਬੰਸਦਾਨੀ, ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਤੋਂ ਆਰੰਭ ਹੋਈ ਜਾਗ੍ਰਿਤੀ ਯਾਤਰਾ ਦਾ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਪਹੁੰਚਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ. ਹਰਚਰਨ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਸ ਸਬੰਧੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਜਾਗ੍ਰਿਤੀ ਯਾਤਰਾ ਦਾ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚਣ ਤੋਂ ਪਹਿਲਾ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਆਫ ਸਾਈਸਜ਼ ਵੱਲਾ ਦੇ ਮੁੱਖ ਗੇਟ ‘ਤੇ ਸਮੁੱਚਾ ਸਟਾਫ ਤੇ ਵਿਦਿਆਰਥੀ ਸਵਾਗਤ ਕਰਨਗੇ ਉਸ ਤੋਂ ਅੱਗੇ ਜਲੰਧਰ ਰੋਡ ਅੰਮ੍ਰਿਤਸਰ ਬਾਈਪਾਸ ਗੇਟ ‘ਤੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਅੰਤ੍ਰਿੰਗ ਕਮੇਟੀ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਇਸ ਜਾਗ੍ਰਿਤੀ ਯਾਤਰਾ ਦਾ ਨਿੱਘਾ ਸਵਾਗਤ ਹੋਵੇਗਾ।ਉਨ੍ਹਾਂ ਕਿਹਾ ਕਿ ਜਾਗ੍ਰਿਤੀ ਯਾਤਰਾ ਨਾਲ ਚੱਲ ਰਹੀਆਂ ਸੰਗਤਾਂ ਲਈ ਲੰਗਰ ਆਦਿ ਰਿਹਾਇਸ਼ ਸਬੰਧੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਉਨ੍ਹਾਂ ਕਿਹਾ ਕਿ ੧ ਦਸੰਬਰ ਨੂੰ ਸ੍ਰੀ ਅੰਮ੍ਰਿਤਸਰ ਤੋਂ ਜਾਗ੍ਰਿਤੀ ਯਾਤਰਾ ਦੀ ਅਗਲੇ ਪੜਾਅ ਵਾਸਤੇ ਰਵਾਨਗੀ ਹੋਵੇਗੀ ਜੋ ਰਾਤ ਦਾ ਵਿਸਰਾਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤਸ਼ਾਹੀ ਨੌਵੀਂ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਕਰੇਗੀ।
            ਇਕੱਤਰਤਾ ਸਮੇਂ ਡਾ. ਰੂਪ ਸਿੰਘ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ (ਨਿਜੀ ਸਹਾਇਕ), ਸ. ਦਿਲਜੀਤ ਸਿੰਘ ਬੇਦੀ, ਸ. ਹਰਭਜਨ ਸਿੰਘ ਮਨਾਵਾਂ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਰਣਜੀਤ ਸਿੰਘ, ਸ. ਕੇਵਲ ਸਿੰਘ ਤੇ ਸ. ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ, ਸ. ਸਕੱਤਰ ਸਿੰਘ, ਸ. ਜਗਜੀਤ ਸਿੰਘ, ਸ. ਕੁਲਵਿੰਦਰ ਸਿੰਘ ‘ਰਮਦਾਸ’, ਸ. ਮਹਿੰਦਰ ਸਿੰਘ, ਸ. ਹਰਜਿੰਦਰ ਸਿੰਘ, ਸ. ਹਰਿੰਦਰਪਾਲ ਸਿੰਘ, ਸ. ਚਾਨਣ ਸਿੰਘ, ਸ. ਜਸਵਿੰਦਰ ਸਿੰਘ ਦੀਨਪੁਰ ਤੇ ਸ. ਬਲਵਿੰਦਰ ਸਿੰਘ ਕਾਹਲਵਾਂ ਮੀਤ ਸਕੱਤਰ, ਸ. ਗੁਰਿੰਦਰ ਸਿੰਘ ਤੇ ਰਘੁਬੀਰ ਸਿੰਘ ਮੰਡ ਮੈਨੇਜਰ, ਸ. ਸੁਖਰਾਜ ਸਿੰਘ ਵਧੀਕ ਮੈਨੇਜਰ, ਸ. ਗੁਰਨਾਮ ਸਿੰਘ ਸੁਪ੍ਰਿੰਟੈਂਡੈਂਟ ਤੇ ਸ. ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ ਆਦਿ ਹਾਜ਼ਰ ਸਨ।