ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਸੋਮਵਾਰ, ੧੬ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੮ ਅਪ੍ਰੈਲ, ੨੦੨੫ (ਅੰਗ: ੬੪੧)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 10 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਨਵੰਬਰ ੨੦੧੮ ਅਤੇ ਜਨਵਰੀ ੨੦੧੯ ਵਿਚ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਦੇ ਦਾਖ਼ਲਾ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਗੁਰਬਾਣੀ, ਸਿੱਖ ਇਤਿਹਾਸ, ਸਿੱਖ ਰਹਿਣੀ ਅਤੇ ਸਿੱਖੀ ਦੇ ਸੰਸਕਾਰਾਂ ਨਾਲ ਜੋੜਨ ਲਈ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿਚ ਹਜ਼ਾਰਾਂ ਵਿਦਿਆਰਥੀ ਭਾਗ ਲੈਂਦੇ ਹਨ। ਉਨ੍ਹਾਂ ਦੱਸਿਆ ਕਿ ਧਾਰਮਿਕ ਪ੍ਰੀਖਿਆ ਲਈ ਚਾਰ ਦਰਜੇ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ ਪਹਿਲੇ, ਦੂਸਰੇ ਦਰਜੇ ਦੀ ਪ੍ਰੀਖਿਆ ਨਵੰਬਰ ੨੦੧੮ ਅਤੇ ਤੀਸਰੇ, ਚੌਥੇ ਦੀ ਦਰਜੇ ਦੀ ਪ੍ਰੀਖਿਆ ਜਨਵਰੀ ੨੦੧੯ ਵਿਚ ਹੋਵੇਗੀ। ਉਨ੍ਹਾਂ ਦੱਸਿਆ ਕਿ ਨਵੰਬਰ ੨੦੧੮ ਦੀ ਪ੍ਰੀਖਿਆ ਲਈ ਵਿਦਿਆਰਥੀ ੧੫ ਸਤੰਬਰ ੨੦੧੮ ਅਤੇ ਜਨਵਰੀ ੨੦੧੯ ਦੀ ਪ੍ਰੀਖਿਆ ਲਈ ੩੦ ਨਵੰਬਰ ੨੦੧੮ ਤੱਕ ਦਾਖ਼ਲਾ ਫਾਰਮ ਜਮ੍ਹਾਂ ਕਰਵਾ ਸਕਦੇ ਹਨ। ਸ. ਜੌੜਾਸਿੰਘਾ ਅਨੁਸਾਰ ਧਾਰਮਿਕ ਪ੍ਰੀਖਿਆ ਵਿਚ ਵੱਖ-ਵੱਖ ਦਰਜਿਆਂ ਅਧੀਨ ਛੇਵੀਂ ਕਲਾਸ ਤੋਂ ਲੈ ਕੇ ਪੋਸਟ ਗ੍ਰੈਜੂਏਸ਼ਨ ਤੱਕ ਦੇ ਵਿਦਿਆਰਥੀ ਹਿੱਸਾ ਲੈ ਸਕਦੇ ਹਨ। ਵੱਖ-ਵੱਖ ਚਾਰ ਦਰਜਿਆਂ ਦੀ ਦਾਖਲਾ ਫੀਸ ਕ੍ਰਮਵਾਰ ੫/-, ੧੦/-, ੧੫/- ਤੇ ੨੦/- ਰੁਪਏ ਹੈ। ਉਨ੍ਹਾਂ ਦੱਸਿਆ ਕਿ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਪਹਿਲੇ, ਦੂਜੇ, ਤੀਜੇ ਅਤੇ ਚੌਥੇ ਦਰਜੇ ਵਿਚ ਕ੍ਰਮਵਾਰ ੧੧੦੦/-, ੨੧੦੦/-, ੩੧੦੦/- ਅਤੇ ੪੧੦੦/- ਰੁਪਏ ਵਜ਼ੀਫੇ ਦੇ ਤੌਰ ‘ਤੇ ਦਿੱਤੇ ਜਾਂਦੇ ਹਨ। ਇਸ ਤੋਂ ਇਲਾਵਾ ਪਹਿਲੇ, ਦੂਜੇ ਅਤੇ ਤੀਜੇ ਸਥਾਨ ਪੁਰ ਆਉਣ ਵਾਲੇ ਵਿਦਿਆਰਥੀਆਂ ਨੂੰ ਵਜ਼ੀਫੇ ਤੋਂ ਇਲਾਵਾ ੫੧੦੦/-, ੪੧੦੦/- ਅਤੇ ੩੧੦੦/- ਰੁਪਏ ਵਿਸ਼ੇਸ ਸਨਮਾਨ ਵਜੋਂ ਦਿੱਤੇ ਜਾਂਦੇ ਹਨ। ਧਾਰਮਿਕ ਪ੍ਰੀਖਿਆ ਦੇ ਦਾਖ਼ਲਾ ਫਾਰਮ ਧਰਮ ਪ੍ਰਚਾਰ ਕਮੇਟੀ ਦੇ ਧਾਰਮਿਕ ਪ੍ਰੀਖਿਆ ਵਿਭਾਗ ਤੋਂ ਮੁਫ਼ਤ ਪ੍ਰਾਪਤ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਧਾਰਮਿਕ ਪ੍ਰੀਖਿਆ ਦਾ ਸਿਲੇਬਸ ਤੇ ਦਾਖਲਾ ਫਾਰਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੈਬਸਾਈਟ ਾ.ਸਗਪਚ.ਨeਟ ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ ੦੧੮੩-੨੫੫੩੯੫੬-੬੦ (ਐਕਸ. ੩੦੫) ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਸਮੂਹ ਸਕੂਲਾਂ/ਕਾਲਜਾਂ ਦੇ ਮੁਖੀ ਸਹਿਬਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪ੍ਰੀਖਿਆ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ।