ਅੰਮ੍ਰਿਤਸਰ ੧੪ ਮਾਰਚ (        ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ ੫੪੯ ਅਨੁਸਾਰ ਨਵੇਂ ਸਾਲ ਦੀ ਆਮਦ ਅਤੇ ਖ਼ਾਲਸਾ ਪੰਥ ਦੇ ਕੌਮੀ ਤਿਉਹਾਰ ਹੋਲਾ ਮਹੱਲਾ ਨੂੰ ਸਮਰਪਿਤ ਬੀਤੀ ਰਾਤ ੧੩ ਮਾਰਚ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ।ਰਾਤ ੭.੦੦ ਤੋਂ ਦੇਰ ਰਾਤ ੧ ਵਜੇ ਤੱਕ ਚੱਲੇ ਇਸ ਮਹਾਨ ਗੁਰਮਤਿ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ, ਭਾਈ ਸਤਨਾਮ ਸਿੰਘ ਕੋਹਾੜਕਾ, ਭਾਈ ਸੁਖਜਿੰਦਰ ਸਿੰਘ, ਭਾਈ ਸਤਿੰਦਰਬੀਰ ਸਿੰਘ, ਭਾਈ ਗੁਰਕੀਰਤ ਸਿੰਘ ਤੇ ਭਾਈ ਜੁਝਾਰ ਸਿੰਘ ਦੇ ਜਥਿਆਂ ਵੱਲੋਂ ਇਲਾਹੀ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਨਵਾਂ ਸਾਲ ਮਨਾ ਰਹੀਆਂ ਸਿੱਖ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕਿਹਾ ਕਿ ਨਾਨਕਸ਼ਾਹੀ ਸੰਮਤ ੫੪੯ ਅਨੁਸਾਰ ਨਵੇਂ ਸਾਲ ਦੇ ਇਸ ਸ਼ੁੱਭ ਅਵਸਰ ‘ਤੇ ਦੇਸ਼-ਵਿਦੇਸ਼ ‘ਚ ਬੈਠੀ ਸਮੁੱਚੀ ਸਿੱਖ ਸੰਗਤ ਨੂੰ ਦਿਲੋਂ ਮੁਬਾਰਕਬਾਦ ਦਿੰਦਾ ਹੋਇਆ ਅਪੀਲ ਕਰਦਾ ਹਾਂ ਕਿ ਉਹ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਦਿਨ, ਦਿਹਾੜੇ, ਗੁਰਪੁਰਬ ਤੇ ਸੰਗਰਾਦਾਂ ਆਦਿ ਮਨਾਉਣ।ਉਨ੍ਹਾਂ ਸਮੁੱਚੀ ਸਿੱਖ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਤੇ ਪਤਿਤਪੁਣੇ ਵੱਲ ਵੱਧ ਰਹੀ ਹੈ, ਜਿਸ ਨੂੰ ਠੱਲ੍ਹ ਪਾਉਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਸਤਿਗੁਰੂ ਨੇ ਸਾਨੂੰ ਬਾਣੀ ਦੀ ਬਖਸ਼ਿਸ਼ ਕੀਤੀ ਹੈ ਇਸ ਲਈ ਸਿੱਖ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਹੀ ਸਿਰ ਝੁਕਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਹਰ ਇਕ ਸਿੱਖ ਦੇ ਘਰ ਵਿੱਚ ਸਵੇਰੇ-ਸ਼ਾਮ ਨਿਤਨੇਮ ਜ਼ਰੂਰ ਹੋਵੇ ਅਤੇ ਸਭਨਾਂ ਜੀਆਂ ਦੀ ਹਾਜ਼ਰੀ ਵਿੱਚ ਅਜਿਹਾ ਕੀਤਾ ਜਾਵੇ।ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਨੇ ਅਜੇ ਤੀਕ ਅੰਮ੍ਰਿਤ ਨਹੀਂ ਛੱਕਿਆ ਉਹ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਤੇ ਨੌਜਵਾਨ ਆਪਣੇ ਕੇਸਾਂ ਦੀ ਸੰਭਾਲ ਕਰਨ।ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਸ਼ਾਮਲ ਹੋਣਾ ਸੀ, ਪ੍ਰੰਤੂ ਉਹ ਕੁਝ ਜ਼ਰੂਰੀ ਪੰਥਕ ਰੁਝੇਵਿਆਂ ਕਾਰਨ ਸੰਗਤਾਂ ਦੇ ਦਰਸ਼ਨ ਨਹੀਂ ਕਰ ਸਕੇ।ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਵੀ ਸੰਗਤਾਂ ਨੂੰ ਨਵੇਂ ਸਾਲ ਦੀ ਆਮਦ ‘ਤੇ ਵਧਾਈ ਦਿੰਦਿਆਂ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਦੀ ਪ੍ਰੇਰਨਾ ਦਿੱਤੀ।
 ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਨਵੇਂ ਸਾਲ ਦੀ ਆਮਦ ਮੌਕੇ ਮਹਾਨ ਗੁਰਮਤਿ ਸਮਾਗਮ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।ਮੰਚ ਦੀ ਸੇਵਾ ਭਾਈ ਜਗਦੇਵ ਸਿੰਘ ਹੈਡ ਪ੍ਰਚਾਰਕ ਤੇ ਸਰਵਣ ਸਿੰਘ ਪ੍ਰਚਾਰਕ ਨੇ ਬਾਖੂਬੀ ਨਿਭਾਈ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਸੁਰਜੀਤ ਸਿੰਘ ਭਿੱਟੇਵਡ ਅੰਤ੍ਰਿੰਗ ਕਮੇਟੀ ਮੈਂਬਰ, ਸ. ਅਮਰਜੀਤ ਸਿੰਘ ਬੰਡਾਲਾ ਮੈਂਬਰ ਸ਼੍ਰੋਮਣੀ ਕਮੇਟੀ, ਸ. ਅਜੈਬ ਸਿੰਘ ਅਭਿਆਸੀ ਮੈਂਬਰ ਧਰਮ ਪ੍ਰਚਾਰ ਕਮੇਟੀ, ਸ. ਹਰਚਰਨ ਸਿੰਘ ਮੁੱਖ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ ਨਿੱਜੀ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਬਿਜੈ ਸਿੰਘ ਵਧੀਕ ਸਕੱਤਰ, ਸ. ਜਗਜੀਤ ਸਿੰਘ, ਸ. ਪਰਮਜੀਤ ਸਿੰਘ ਮੁੰਡਾਪਿੰਡ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਹਰਜਿੰਦਰ ਸਿੰਘ, ਸ. ਸਿਮਰਜੀਤ ਸਿੰਘ ਤੇ ਸ. ਮਹਿੰਦਰ ਸਿੰਘ ਮੀਤ ਸਕੱਤਰ, ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸ. ਸੁਲੱਖਣ ਸਿੰਘ ਮੈਨੇਜਰ, ਸ. ਗੁਰਿੰਦਰ ਸਿੰਘ ਮੈਨੇਜਰ ਸਰਾਵਾਂ, ਸ. ਰਘਬੀਰ ਸਿੰਘ ਮੰਡ ਮੈਨੇਜਰ ਲੰਗਰ, ਸ. ਹਰਜਿੰਦਰ ਸਿੰਘ, ਸ. ਹਰਪ੍ਰੀਤ ਸਿੰਘ, ਸ. ਲਖਵਿੰਦਰ ਸਿੰਘ ਤੇ ਸ. ਲਖਬੀਰ ਸਿੰਘ ਵਧੀਕ ਮੈਨੇਜਰ, ਸ. ਗੁਰਨਾਮ ਸਿੰਘ ਤੇ ਸ. ਨਿਸ਼ਾਨ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ. ਇੰਦਰ ਮੋਹਣ ਸਿੰਘ ‘ਅਨਜਾਣ’, ਸ. ਜਸਵਿੰਦਰ ਸਿੰਘ ਦੀਪ, ਸ. ਮਨਿੰਦਰਮੋਹਨ ਸਿੰਘ, ਸ. ਬਲਕਾਰ ਸਿੰਘ ਜੌੜਾ ਤੇ ਸ. ਸਤਨਾਮ ਸਿੰਘ ਇੰਚਾਰਜ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।