ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।


-ਸ਼ਰਧਾਲੂਆਂ ਨੂੰ ਵੰਡੇ ਵੀਜਾ ਲੱਗੇ ਪਾਸਪੋਰਟ, ਤਿਆਰੀਆਂ ਮੁਕੰਮਲ

ਅੰਮ੍ਰਿਤਸਰ, 5 ਨਵੰਬਰ –
ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 910 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਭਲਕੇ 6 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ 1496 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋ ਸਫ਼ਾਰਤਖ਼ਾਨੇ ਨੇ 910 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 586 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। ਉਨ੍ਹਾਂ ਇਤਰਾਜ਼ ਕੀਤਾ ਕਿ ਸਿੱਖ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰਨਾ ਮੰਦਭਾਗਾ ਹੈ। ਜਦੋਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਦਾ ਤਾਂ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਜਥੇ ਦੀ ਰਵਾਨਗੀ ਲਈ ਤਿਆਰੀਆਂ ਮੁਕੰਮਲ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਮਾਸਟਰ ਪ੍ਰੀਤ ਸਿੰਘ ਕਰ ਰਹੇ ਹਨ ਜਦ ਕਿ ਜਥੇ ਦੇ ਪ੍ਰਬੰਧਕ ਵਜੋਂ ਸ਼੍ਰੋਮਣੀ ਕਮੇਟੀ ਵੱਲੋਂ ਇੰਚਾਰਜ ਸ. ਵਰਿੰਦਰ ਸਿੰਘ ਠਰੂ ਅਤੇ ਸ. ਹਰਪਾਲ ਸਿੰਘ ਭੇਜੇ ਜਾ ਰਹੇ ਹਨ।
ਇਸ ਦੌਰਾਨ ਸ਼ਰਧਾਲੂਆਂ ਨੂੰ ਪਾਸਪੋਰਟ ਵੰਡਣ ਮੌਕੇ ਯਾਤਰਾ ਵਿਭਾਗ ਦੇ ਇੰਚਾਰਜ ਸ. ਰਾਜਿੰਦਰ ਸਿੰਘ ਰੂਬੀ ਨੇ ਦੱਸਿਆ ਕਿ ਜਥਾ ਭਲਕੇ 6 ਨਵੰਬਰ ਨੂੰ ਸਵੇਰੇ 8:30 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ ਉਹ ਸਵੇਰੇ ਜਥੇ ਦੀ ਰਵਾਨਗੀ ਤੋਂ ਪਹਿਲਾਂ ਪਾਸਪੋਰਟ ਪ੍ਰਾਪਤ ਕਰਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ ਵੀ ਮੌਜੂਦ ਸਨ।