ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

11-11-2016-1ਅੰਮ੍ਰਿਤਸਰ 11 ਨਵੰਬਰ (    ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ।ਹੁਕਮਨਾਮਾ ਭਾਈ ਜਸਵੰਤ ਸਿੰਘ ਨੇ ਲਿਆ।
ਭਗਤ ਨਾਮਦੇਵ ਜੀ ਦਾ ਜਨਮ ਮਹਾਂਰਾਸ਼ਟਰ ਪ੍ਰਾਂਤ ਦੇ ਜ਼ਿਲ੍ਹਾ ਸਤਾਰਾ ਦੇ ਪਿੰਡ ਨਰਸੀ ਬਾਮਨੀ ਵਿਖੇ ਹੋਇਆ।ਭਗਤ ਨਾਮਦੇਵ ਜੀ ਉਨ੍ਹਾਂ ਪੰਦਰਾਂ ਭਗਤਾਂ ਵਿਚੋਂ ਇੱਕ ਸਨ, ਜਿਨ੍ਹਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ।ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਭਗਤ ਨਾਮਦੇਵ ਜੀ ਦੇ ਰਚੇ ਕੁਲ ੬੧ ਸ਼ਬਦਾਂ ਨੂੰ ੧੮ ਰਾਗਾਂ ਵਿੱਚ ਦਰਜ ਕੀਤਾ।ਮਾਨਵਤਾ ਦੇ ਸੱਚੇ ਦਰਦੀ ਭਗਤ ਨਾਮ ਦੇਵ ਜੀ ਨੇ ਮਨੁੱਖਤਾ ਨੂੰ ਕਰਮਕਾਂਡਾਂ, ਵਹਿਮਾਂ-ਭਰਮਾਂ ਤੋਂ ਬਚਣ ਦਾ ਸੰਦੇਸ਼ ਦਿੱਤਾ।ਭਾਰਤ ਵਾਸੀਆਂ ਦੀ ਮਰ ਚੁੱਕੀ ਅਣਖ ਤੇ ਗੈਰਤ ਨੂੰ ਜਗਾਉਣ ਲਈ ਉਨ੍ਹਾਂ ਦੀ ਸਵੈਮਾਨਤਾ ਨੂੰ ਟੁੰਬਣ ਲਈ ਆਪ ਜ਼ਾਲਮ ਮੁਸਲਮਾਨ ਬਾਦਸ਼ਾਹ ਮੁਹੰਮਦ ਤੁਗਲਕ ਸਾਹਮਣੇ ਡਟ ਗਏ।ਉਨ੍ਹਾਂ ਅਨੇਕਾਂ ਪ੍ਰਕਾਰ ਦੇ ਦੁੱਖ, ਕਸ਼ਟ ਤੇ ਤਸੀਹੇ ਆਪਣੇ ਸਰੀਰ ‘ਤੇ ਬਰਦਾਸ਼ਤ ਕੀਤੇ, ਪਰ ਕਿਸੇ ਦੀ ਈਨ ਹਰਗਿਜ਼ ਨਹੀਂ ਮੰਨੀ ਤੇ ਆਪਣਾ ਧਰਮ ਨਹੀਂ ਛੱਡਿਆ।ਭਗਤ ਨਾਮਦੇਵ ਜੀ ਨੇ ਨਾਮ ਸਿਮਰਨ ਨੂੰ ਮੁਕਤੀ ਦਾ ਦੁਆਰ ਦਰਸਾਇਆ ਤੇ ਈਸ਼ਵਰ ਦੀ ਭਗਤੀ ਭਾਵਨਾ ਵੱਲ ਲੋਕਾਂ ਨੂੰ ਪ੍ਰੇਰਿਤ ਕੀਤਾ।
ਇਸ ਮੌਕੇ ਸ. ਦਿਲਜੀਤ ਸਿੰਘ ਬੇਦੀ, ਸ. ਹਰਭਜਨ ਸਿੰਘ ਮਨਾਵਾਂ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਬਿਜੈ ਸਿੰਘ ਤੇ ਸ. ਰਣਜੀਤ ਸਿੰਘ ਵਧੀਕ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ (ਨਿਜੀ ਸਹਾਇਕ), ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਸਕੱਤਰ ਸਿੰਘ, ਸ. ਜਗਜੀਤ ਸਿੰਘ ਤੇ ਸ. ਜਸਵਿੰਦਰ ਸਿੰਘ ਦੀਨਪੁਰ ਮੀਤ ਸਕੱਤਰ, ਸ. ਹਰਜਿੰਦਰ ਸਿੰਘ ਤੇ ਸ. ਲਖਬੀਰ ਸਿੰਘ ਵਧੀਕ ਮੈਨੇਜਰ, ਸ. ਬਲਵਿੰਦਰ ਸਿੰਘ ਖੈਰਾਬਾਦ ਤੇ ਸ. ਜਸਵਿੰਦਰ ਸਿੰਘ ਦੀਪ ਇੰਚਾਰਜ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।