ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਬੁੱਧਵਾਰ, ੨੪ ਹਾੜ (ਸੰਮਤ ੫੫੮ ਨਾਨਕਸ਼ਾਹੀ) ੦੮ ਜੁਲਾਈ, ੨੦੨੬ (ਅੰਗ: ੭੦੮)

logoਅੰਮ੍ਰਿਤਸਰ 19 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਿਤੀ ੨੨-੧੧-੨੦੧੫ ਦਿਨ ਐਤਵਾਰ ਨੂੰ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਰਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਸਿੱਖ ਗੁਰੂ ਸਾਹਿਬਾਨ, ਭਗਤ ਸਾਹਿਬਾਨ ਤੇ ਸ਼ਹੀਦਾਂ ਦੇ ਦਿਹਾੜੇ ਸ਼ਰਧਾ-ਭਾਵਨਾ ਨਾਲ ਮਨਾਉਂਦੀ ਹੈ।ਇਸੇ ਕੜੀ ਤਹਿਤ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੂਰੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ੨੨ ਨਵੰਬਰ ਨੂੰ ਸਵੇਰੇ ੯:੩੦ ਵਜੇ ਪੈਣਗੇ ਉਪਰੰਤ ਦੀਵਾਨ ਸੱਜਣਗੇ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫ਼ਲਾ ਕਰਨ।