ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ॥ ੧॥ ਸੋਮਵਾਰ, ੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੧ ਅਪ੍ਰੈਲ, ੨੦੨੫ (ਅੰਗ: ੬੧੯)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 2 ਅਪ੍ਰੈਲ – ਪੰਥ ਪ੍ਰਸਿੱਧ ਕੀਰਤਨੀਏ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੇ ਅਕਾਲ ਚਲਾਣੇ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਅੰਤਿਮ ਸੰਸਕਾਰ ਆਪਣੇ ਗੁਰਦੁਆਰਾ ਸਾਹਿਬਾਨ ਦੇ ਜ਼ਮੀਨ ਵਿਚ ਕਰਨ ਲਈ ਪ੍ਰਸ਼ਾਸਨ ਨੂੰ ਪੇਸ਼ਕਸ਼ ਕੀਤੀ ਗਈ ਹੈ। ਪਰੰਤੂ ਜਿਲ੍ਹਾ ਪ੍ਰਸ਼ਾਸਨ ਦੇ ਕਿਹਾ ਹੈ ਕਿ ਉਸ ਨੇ ਇਸ ਦਾ ਪ੍ਰਬੰਧ ਕਰ ਲਿਆ ਗਿਆ ਹੈ। ਇਸੇ ਦੌਰਾਨ ਭਾਈ ਖਾਲਸਾ ਦੇ ਅੰਤਿਮ ਸੰਸਕਾਰ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਲੋਈ ਤੇ ਸਿਰੋਪਾਓ ਭੇਜੇ ਗਏ ਹਨ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਹੈ ਕਿ ਦੁੱਖ ਦੀ ਗੱਲ ਹੈ ਕਿ ਭਾਈ ਨਿਰਮਲ ਸਿੰਘ ਖਾਲਸਾ ਦਾ ਅੰਤਿਮ ਸੰਸਕਾਰ ਕਰਨ ਤੋਂ ਕੁਝ ਲੋਕਾਂ ਨੇ ਵਿਰੋਧ ਕੀਤਾ ਹੈ। ਇਸ ਸਿੱਖ ਪੰਥ ਦੀ ਉਘੀ ਸ਼ਖਸੀਅਤ ਦਾ ਨਿਰਾਦਰ ਹੈ। ਪੰਜਾਬ ਦੇ ਲੋਕਾਂ ਨੂੰ ਗੁਰੂ ਸਾਹਿਬਾਨ ਨੇ ਸ਼ਨਾਮੱਤੀ ਸਿੱਖ ਵਿਰਾਸਤ ਦਿੱਤੀ ਹੈ ਪਰੰਤੂ ਕੁਝ ਲੋਕਾਂ ਨੇ ਅਜਿਹਾ ਕਰਕੇ ਗੁਰੂ ਘਰ ਦੇ ਕੀਰਤੀਏ ਦੀ ਸੇਵਾ ਨੂੰ ਦਰਕਿਨਾਰ ਕੀਤਾ ਹੈ। ਇਸ ਨਾਲ ਮਨੁੱਖਤਾ ਸ਼ਰਮਸ਼ਾਰ ਹੋਈ ਹੈ।

ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਅਸੀਂ ਭਾਈ ਖਾਲਸਾ ਦੀਆਂ ਅੰਤਿਮ ਰਸਮਾਂ ਗੁਰਦੁਅਰਾ ਸਤਲਾਣੀ ਸਾਹਿਬ ਕਰਨ ਨੂੰ ਤਿਆਰ ਹਾਂ। ਇਸ ਲਈ ਪ੍ਰਸ਼ਾਸਨ ਨੂੰ ਆਖਿਆ ਗਿਆ ਹੈ। ਪਰ ਪ੍ਰਸ਼ਾਸਨ ਅਨੁਸਾਰ ਉਨ੍ਹਾਂ ਨੇ ਪ੍ਰਬੰਧ ਕਰ ਲਿਆ ਹੈ। ਇਸੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਵੱਲੋਂ ਲੋਈ ਤੇ ਸਿਰੋਪਾਓ ਲੈ ਕੇ ਗਏ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਉਨ੍ਹਾਂ ਸਮੇਤ ਮੀਤ ਸਕੱਤਰ ਸ. ਸੁਲੱਖਣ ਸਿੰਘ ਭੰਗਾਲੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਪੀਏ ਸ. ਜਸਪਾਲ ਸਿੰਘ ਨੂੰ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਵਾਲੋਂ ਦੂਰ ਤੋਂ ਹੀ ਸਿਰੋਪਾਓ ਪ੍ਰਾਪਤ ਕਰ ਕੇ ਮੋੜ ਦਿੱਤਾ ਗਿਆ ਹੈ ਅਤੇ ਕਿਹਾ ਹੈ ਕਿ ਉਹ ਇਹ ਸਨਮਾਨ ਆਪ ਮ੍ਰਿਤਕ ਦੇਹ ਤੱਕ ਪਹੁੰਚਾ ਦੇਣਗੇ।