ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਬੁੱਧਵਾਰ, ੧੧ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੩ ਅਪ੍ਰੈਲ, ੨੦੨੫ (ਅੰਗ: ੮੧੯)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 6 ਮਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਈ ਮਰਦਾਨਾ ਜੀ ਦੇ ਵੰਸ਼ਜਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਵਾਨਿਤ ਮਹੀਨਾਵਾਰ ਸਹਾਇਤਾ ਰਾਸ਼ੀ ਦੀਆਂ ਬਕਾਇਆ ਕਿਸਤਾਂ ਭੇਜਣ ਲਈ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਕਿਹਾ ਹੈ। ਭਾਈ ਮਰਦਾਨਾ ਜੀ ਦੇ ਵੰਸ਼ਜ਼ ਭਾਈ ਲਾਲ ਜੀ ਦੇ ਪੋਤਰੇ ਭਾਈ ਸਰਫਰਾਜ ਦੇ ਜਥੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ 21 ਹਜ਼ਾਰ ਪ੍ਰਤੀ ਮਹੀਨਾ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੋਇਆ ਹੈ। ਇਹ ਸਹਾਇਤਾ ਇਤਿਹਾਸਕ ਦਿਹਾੜਿਆਂ ਮੌਕੇ ਪਾਕਿਸਤਾਨ ਜਾਣ ਵਾਲੇ ਜਥਿਆਂ ਰਾਹੀਂ ਭੇਜੀ ਜਾਂਦੀ ਹੈ। ਮੌਜੂਦਾ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਵਿਸਾਖੀ ਪੁਰਬ ਮੌਕੇ ਪਾਕਿਸਤਾਨ ਜਥਾ ਨਾ ਜਾ ਸਕਣ ਕਾਰਨ ਉਨ੍ਹਾਂ ਨੂੰ ਸਹਾਇਤਾ ਪੁੱਜਦਾ ਨਹੀਂ ਕੀਤੀ ਜਾ ਸਕੀ। ਇਸ ਤੋਂ ਪਹਿਲਾਂ ਨਵੰਬਰ 2019 ਤੱਕ ਦੀ ਮਾਸਿਕ ਰਾਸ਼ੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਜਥੇ ਰਾਹੀਂ ਭੇਜੀ ਜਾ ਚੁੱਕੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਆਖਿਆ ਹੈ ਕਿ ਸਬੰਧਤਾਂ ਨੂੰ ਨਵੰਬਰ ਤੋਂ ਬਾਅਦ ਦੀ ਬਕਾਇਆ ਰਾਸ਼ੀ ਭੇਜਣ ਦਾ ਪ੍ਰਬੰਧ ਕੀਤਾ ਜਾਵੇ, ਕਿਉਂਕਿ ਉਨ੍ਹਾਂ ਦੀ ਆਰਥਿਕ ਹਾਲਤ ਮਾੜੀ ਹੋਣ ਕਾਰਨ ਉਨ੍ਹਾਂ ਦਾ ਗੁਜ਼ਾਰਾ ਮੁਸ਼ਕਲ ਨਾਲ ਚੱਲ ਰਿਹਾ ਹੈ। ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਭਾਈ ਲੌਂਗੋਵਾਲ ਦੇ ਆਦੇਸ਼ਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਲਈ ਬਦਲਵੇਂ ਪ੍ਰਬੰਧਾਂ ਤਹਿਤ ਸਬੰਧਤਾਂ ਨੂੰ ਪੈਸੇ ਭੇਜੇ ਜਾਣਗੇ। ਉਨ੍ਹਾਂ ਦੱਸਿਆ ਕਿ ਜੁਲਾਈ ਮਹੀਨੇ ਦੀ ਪਹਿਲੀ ਕਿਸ਼ਤ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪਾਕਿਸਤਾਨ ਵਿਖੇ ਆਪ ਭਾਈ ਸਰਫਰਾਜ ਦੇ ਜਥੇ ਨੂੰ ਦਿੱਤੀ ਗਈ ਸੀ। ਇਸ ਮਗਰੋਂ ਨਵੰਬਰ ਮਹੀਨੇ ਚਾਰ ਮਹੀਨੇ ਦੀ ਸਹਾਇਤਾ ਰਾਸ਼ੀ 84 ਹਜ਼ਾਰ ਰੁਪਏ ਭੇਜੇ ਜਾ ਚੁੱਕੀ ਹੈ।