ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

16 ਸ਼ਹੀਦ ਕੌਮ ਦਾ ਸਰਮਾਇਆ ਅਤੇ ਜਿੰਦ ਜਾਨ ਹੁੰਦੇ ਹਨ-ਗਿਆਨੀ ਜਸਵੰਤ ਸਿੰਘ

ਅੰਮ੍ਰਿਤਸਰ: ੧੬ ਦਸੰਬਰ – ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਦਿਹਾੜਾ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਨੂੰ ਯਾਦ ਕਰਦਿਆਂ ਮਨਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਪਾਲ ਸਿੰਘ ਦੇ ਜਥੇ ਵੱਲੋਂ ਧੁਰ ਕੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ ਤੇ ਗਿਆਨੀ ਜਸਵੰਤ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨੇ ਹੁਕਮਨਾਮਾ ਲਿਆ।
ਸਮਾਗਮ ਦੌਰਾਨ ਗਿਆਨੀ ਜਸਵੰਤ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਅਤੇ ਜਿੰਦਜਾਨ ਹੁੰਦੇ ਹਨ।ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਉਹ ਮਹਾਨ ਸ਼ਹੀਦ ਸਨ ਜਿਨ੍ਹਾਂ ਤਿਲਕ ਜੰਞੂ ਦੇ ਰਾਖੇ, ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਤੋਂ ਪਹਿਲਾਂ ਗੁਰੂ ਦੇ ਸਨਮੁੱਖ ਹੋ ਕੇ ਸ਼ਹਾਦਤਾਂ ਪ੍ਰਾਪਤ ਕੀਤੀਆਂ।ਸਮੇਂ ਦੇ ਨਿਰਦਈ ਅਤੇ ਜ਼ਾਲਮ ਬਾਦਸ਼ਾਹ ਔਰੰਗਜ਼ੇਬ ਨੇ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸੀਸ ਕਲਮ ਕਰਨ ਤੋਂ ਪਹਿਲਾਂ ਭਾਈ ਮਤੀ ਦਾਸ ਜੀ ਨੂੰ ਆਰਿਆਂ ਨਾਲ ਚਿਰਵਾ ਕੇ ਸਹੀਦ ਕਰਵਾਇਆ, ਭਾਈ ਸਤੀ ਦਾਸ ਜੀ ਨੂੰ ਰੂੰ ਵਿੱਚ ਲਪੇਟ ਕੇ ਅੱਗ ਨਾਲ ਜਲਾ ਕੇ ਸ਼ਹੀਦ ਕਰਵਾਇਆ ਅਤੇ ਭਾਈ ਦਿਆਲਾ ਜੀ ਨੂੰ ਉਬਲਦੀ ਦੇਗ ਵਿੱਚ ਉਬਾਲ ਕੇ ਸ਼ਹੀਦ ਕਰਵਾਇਆ, ਪਰ ਗੁਰੂ ਕੇ ਸਿੱਖ ਅਡੋਲ ਚਿੱਤ ਇਲਾਹੀ ਬਾਣੀ ਦਾ ਪਾਠ ਕਰਦੇ ਰਹੇ।ਉਨ੍ਹਾਂ ਕਿਹਾ ਕਿ ਸਾਨੂੰ ਵੀ ਉਨ੍ਹਾਂ ਮਹਾਨ ਸ਼ਹੀਦ ਸਿੰਘਾਂ ਦੀਆਂ ਕੁਰਬਾਨੀਆਂ ਤੋਂ ਸਬਕ ਸਿੱਖਣਾ ਚਾਹੀਦਾ ਹੈ ਅਤੇ ਗੁਰੂ ਤੋਂ ਬੇਮੁੱਖ ਹੋਣ ਦੀ ਬਿਜਾਏ ਹਮੇਸ਼ਾਂ ਉਸ ਦੇ ਅੰਗ-ਸੰਗ ਰਹਿਣਾ ਚਾਹੀਦਾ ਹੈ। ਸ੍ਰ: ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ।
ਇਸ ਮੌਕੇ ਸ੍ਰ: ਜਤਿੰਦਰ ਸਿੰਘ, ਸ੍ਰ: ਹਰਜਿੰਦਰ ਸਿੰਘ, ਸ੍ਰ: ਲਖਬੀਰ ਸਿੰਘ, ਸ੍ਰ: ਸਤਨਾਮ ਸਿੰਘ ਮਾਂਗਾ ਸਰਾਏ ਤੇ ਸ੍ਰ: ਹਰਪ੍ਰੀਤ ਸਿੰਘ ਵਧੀਕ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ੍ਰ: ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ੍ਰ: ਪਰਉਪਕਾਰ ਸਿੰਘ ਚੀਫ ਅਕਾਊਂਟੈਂਟ, ਸ੍ਰ: ਨਰਿੰਦਰ ਸਿੰਘ ਤੇ ਸ੍ਰ: ਕਾਰਜ ਸਿੰਘ ਸੁਪਰਵਾਈਜ਼ਰ, ਭਾਈ ਗੁਰਸੇਵਕ ਸਿੰਘ ਗ੍ਰੰਥੀ, ਸਮੁੱਚਾ ਸਟਾਫ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।