ਅੰਮ੍ਰਿਤਸਰ, 10 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਕੁਹਾੜਕਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੇ ਜੀਵਨ ਵਿੱਚੋਂ ਗੁਰੂ ਪਿਆਰ ਅਤੇ ਸਮਰਪਣ ਭਾਵਨਾ ਨੂੰ ਸਮਝਣ ਅਤੇ ਆਪਣੇ ਜੀਵਨ ਵਿਚ ਕਮਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਅੰਦਰ ਅਜਿਹੀਆਂ ਸ਼ਖ਼ਸੀਅਤਾਂ ਦਾ ਜ਼ਿਕਰ ਸੰਗਤ ਲਈ ਪ੍ਰੇਰਣਾ ਸਰੋਤ ਹੈ। ਉਨ੍ਹਾਂ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਵੀ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਸੁਲੱਖਣ ਸਿੰਘ ਭੰਗਾਲੀ, ਸ. ਸਕੱਤਰ ਸਿੰਘ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸਿਮਰਜੀਤ ਸਿੰਘ ਕੰਗ, ਇੰਚਾਰਜ ਪ੍ਰੋ. ਸੁਖਦੇਵ ਸਿੰਘ, ਸ. ਮਨਜੀਤ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ, ਸ. ਮੇਜਰ ਸਿੰਘ ਅਰਜਨ ਮਾਂਗਾ, ਸ. ਕਾਬਲ ਸਿੰਘ ਆਦਿ ਮੌਜੂਦ ਸਨ।