ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 30 ਮਾਰਚ – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਭਾਈਆਂ ਜਾ ਰਹੀਆਂ ਲੋਕ ਭਲਾਈ ਸੇਵਾਵਾਂ ਦਾ ਜਾਇਜ਼ਾ ਲੈਣ ਪੁੱਜੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਅਹੁਦੇਦਾਰਾਂ ਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਲੋੜਵੰਦਾਂ ਨੂੰ ਲੰਗਰ ਆਦਿ ਪਹੁੰਚਾਉਣ ਲਈ ਜੋਨ ਪੱਧਰ ਦੇ ਨਿਗਰਾਨਾਂ ਦਾ ਐਲਾਨ ਕੀਤਾ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਸ਼੍ਰੋਮਣੀ ਕਮੇਟੀ ਦੇ ਸਿੱਧੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਦੇ ਨਾਲ ਨਾਲ ਲੋਕਲ ਗੁਰਦੁਆਰਾ ਕਮੇਟੀਆਂ ਵੱਲੋਂ ਕੀਤੀ ਜਾ ਰਹੀ ਲੰਗਰ ਸੇਵਾ ਨੂੰ ਹੋਰ ਵਿਧੀਵਤ ਢੰਗ ਨਾਲ ਚਲਾਉਣ ਲਈ ਵਿਉਂਤਬੰਦੀ ਕੀਤੀ ਗਈ ਹੈ। ਇਸ ਸਬੰਧੀ ਨਿਗਰਾਨ ਲਗਾ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਾਝਾ ਜੋਨ ਦੀ ਨਿਗਰਾਨੀ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਕਰਨਗੇ। ਇਨ੍ਹਾਂ ਨਾਲ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਨੂੰ ਲਗਾਇਆ ਗਿਆ ਹੈ। ਇਸੇ ਤਰ੍ਹਾਂ ਦੁਆਬਾ ਜੋਨ ਦੀ ਜ਼ਿੰਮੇਵਾਰੀ ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ ਨੂੰ ਦਿੱਤੀ ਗਈ ਹੈ, ਜਿਨ੍ਹਾਂ ਨਾਲ ਸ. ਸੁਖਮਿੰਦਰ ਸਿੰਘ ਵਧੀਕ ਸਕੱਤਰ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਮਾਲਵਾ ਜੋਨ ਦੇ ਕਾਰਜਾਂ ਦੀ ਦੇਖ-ਰੇਖ ਉਹ ਖੁਦ ਕਰਨਗੇ। ਇਥੇ ਸ. ਸੁਖਵਿੰਦਰ ਸਿੰਘ ਗਰੇਵਾਲ ਮੀਤ ਸਕੱਤਰ ਤੇ ਸ. ਦਰਸ਼ਨ ਸਿੰਘ ਪੀਏ ਗੁਰਦੁਆਰਾ ਸਾਹਿਾਬਾਨ ਦੇ ਮੈਨੇਜਰਾਂ ਨਾਲ ਸੰਪਰਕ ਵਿਚ ਰਹਿਣਗੇ। ਇਸ ਦੇ ਨਾਲ ਹੀ ਹਰਿਆਣਾ ਸੂਬੇ ਲਈ ਅੰਤਿੰਗ ਮੈਂਬਰ ਸ. ਭੁਪਿੰਦਰ ਸਿੰਘ ਅਸੰਧ ਤੇ ਸ. ਜਗਸੀਰ ਸਿੰਘ ਮਾਂਗੇਆਣਾ ਦੇ ਨਾਲ ਉਪ ਦਫਤਰ ਦੇ ਇੰਚਾਰਜ ਸ. ਪਰਮਜੀਤ ਸਿੰਘ ਨੂੰ ਜਿੰਮੇਵਾਰੀ ਦਿੱਤੀ ਗਈ ਹੈ।
ਇਕੱਤਰਤਾ ਮੌਕੇ ਭਾਈ ਰਜਿੰਦਰ ਸਿੰਘ ਮਹਿਤਾ, ਸ. ਹਰਜਿੰਦਰ ਸਿੰਘ ਧਾਮੀ, ਡਾ. ਰੂਪ ਸਿੰਘ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾਂ, ਸ. ਪ੍ਰਤਾਪ ਸਿੰਘ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਮਲਕੀਤ ਸਿੰਘ ਬਹਿੜਵਾਲ, ਸ. ਦਰਸ਼ਨ ਸਿੰਘ ਆਦਿ ਮੌਜੂਦ ਸਨ।