ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਮੰਗਲਵਾਰ, ੧੦ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੨ ਅਪ੍ਰੈਲ, ੨੦੨੫ (ਅੰਗ: ੬੬੮)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ਼੍ਰੋਮਣੀ ਕਮੇਟੀ ਵੱਲੋਂ ਪੀਰ ਬੁੱਧੂ ਸ਼ਾਹ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ –ਪ੍ਰੋ. ਬਡੂੰਗਰ

ਅੰਮ੍ਰਿਤਸਰ, ੯ ਅਕਤੂਬਰ (      )- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਗੁਰਦੁਆਰਾ ਡਿਓੜੀ ਸਾਹਿਬ, ਯਾਦਗਾਰ ਬਾਬਾ ਬੰਦਾ ਸਿੰਘ ਬਹਾਦੁਰ ਸਢੌਰਾ (ਹਰਿਆਣਾ) ‘ਚ ਪੀਰ ਬੁੱਧੂ ਸ਼ਾਹ ਜੀ ਦੀ ਯਾਦ ਵਿਚ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਿਸ਼ੇਸ਼ ਤੌਰ ਤੇ ਪਹੁੰਚੇ। ਉਨ੍ਹਾਂ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਗੁਰੂ ਸਾਹਿਬ ਤੋਂ ਪ੍ਰੇਰਨਾ ਲੈ ਕੇ ਬਾਬਾ ਸਿੰਘ ਬਹਾਦੁਰ ਨੇ ਦੁਸ਼ਮਣ ‘ਤੇ ਇਤਿਹਾਸਕ ਜਿੱਤ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਸਿੱਖ ਕੌਮ ਦਾ ਮਹਾਨਾਇਕ ਹੈ, ਜਿਸ ਦੇ ਜੀਵਨ ਅਤੇ ਕਾਰਨਾਮਿਆਂ ਤੋਂ ਵਰਤਮਾਨ ਪੀੜ੍ਹੀ ਨੂੰ ਸੇਧ ਪ੍ਰਾਪਤ ਕਰਨੀ ਚਾਹੀਦੀ ਹੈ। ਇਸ ਮੌਕੇ ਪ੍ਰੋ. ਬਡੂੰਗਰ ਨੇ ਹਰ ਸਾਲ ੨੧ ਮਾਰਚ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੀਰ ਬੁੱਧੂ ਸ਼ਾਹ ਦਾ ਜਨਮ ਦਿਹਾੜਾ ਮਨਾਉਣ ਦਾ ਐਲਾਨ ਵੀ ਕੀਤਾ। ਇਸ ਤੋਂ ਪਹਿਲਾਂ ਇੱਥੇ ਪੁੱਜਣ ‘ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ।
ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਸ. ਬਲਦੇਵ ਸਿੰਘ ਕਾਇਮਪੁਰੀ ਤੇ ਹੋਰਾਂ ਨੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਬਾਬਾ ਸੁੱਖਾ ਸਿੰਘ ਕਰਨਾਲ ਕਾਰ ਸੇਵਾ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਭੂਪਿੰਦਰ ਸਿੰਘ ਅਸੰਧ, ਬੀਬੀ ਮਨਜੀਤ ਕੌਰ ਗਧੌਲਾ, ਗੁਰਦੀਪ ਸਿੰਘ ਭਾਨੋਖੇੜੀ, ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਸਾਬਕਾ ਸੂਬਾਈ ਪ੍ਰਧਾਨ ਸ਼ਰਨਜੀਤ ਸਿੰਘ ਸੌਥਾ, ਧਰਮ ਪ੍ਰਚਾਰ ਕਮੇਟੀ ਮੈਂਬਰ ਤਜਿੰਦਰਪਾਲ ਸਿੰਘ ਸਮੇਤ ਹੋਰ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕੇ ‘ਤੇ ਬਾਬਾ ਹਰਜਿੰਦਰ ਸਿੰਘ ਹਾਂਡੀਖੇੜਾ ਵਾਲੇ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਡਾ. ਪਰਮਵੀਰ ਸਿੰਘ, ਸਿੱਖ ਮਿਸ਼ਨ ਹਰਿਆਣਾ ਪ੍ਰਭਾਰੀ ਮੰਗਪ੍ਰੀਤ ਸਿੰਘ, ਸੁਖਦੇਵ ਸਿੰਘ, ਸਬ ਆਫ਼ਿਸ ਪ੍ਰਭਾਰੀ ਪਰਮਜੀਤ ਸਿੰਘ ਦੁਨੀਆ ਮਾਜਰਾ, ਇਤਿਹਾਸਕ ਗੁਦਰੁਆਰਾ ਸ੍ਰੀ ਪੰਜੋਖਰਾ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ, ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ੬ਵੀਂ ਕੁਰੂਕਸ਼ੇਤਰ ਦੇ ਮੈਨੇਜਰ ਜਸਬੀਰ ਸਿੰਘ, ਇਤਿਹਾਸਕ ਗੁਰਦੁਅਰਾ ਸਾਹਿਬ ਪਹਿਲੀ ਅਤੇ ੧੦ਵੀਂ ਕਪਾਲਮੋਚਨ ਦੇ ਮੈਨੇਜਰ ਹਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਰਪੰਚ ਜਸਵੰਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੰਤ ਸਿੰਘ ਕੰਧਾਰੀ, ਯੁਵਾ ਆਗੂ ਗੁਰਜੋਤ ਸਿੰਘ ਨਿਡਰ, ਹਰਕੇਸ਼ ਸਿੰਘ ਮੋਹੜੀ, ਜਗੀਰ ਸਿੰਘ ਸ਼ਾਹਾਬਾਦ, ਸਿੱਖ ਮਿਸ਼ਨ ਹਰਿਆਣਾ ਦੇ ਪ੍ਰਚਾਰਕ ਸਤਨਾਮ ਸਿੰਘ, ਰਣਜੀਤ ਸਿੰਘ, ਗੁਰਦੀਪ ਸਿੰਘ, ਮਨਵੀਤ ਸਿੰਘ, ਗੁਰਪ੍ਰੀਤ ਸਿੰਘ, ਬਚਿੱਤਰ ਸਿੰਘ ਸਮੇਤ ਵੱਡੀ ਗਿਣਤੀ ‘ਚ ਸੰਗਤ ਮੌਜੂਦ ਸੀ।