ਭਾਈ ਲੌਂਗੋਵਾਲ, ਬੀਬੀ ਜਗੀਰ ਕੌਰ, ਸ. ਪੱਖੋਕੇ, ਬਾਬਾ ਸੇਵਾ ਸਿੰਘ, ਸ. ਕਰਮੂੰਵਾਲਾ ਨੇ ਕੀਤੀ ਸ਼ਮੂਲੀਅਤ
ਸ਼੍ਰੋਮਣੀ ਕਮੇਟੀ ਨੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਪੱਧਰ ‘ਤੇ ਸਮਾਗਮ ਉਲੀਕੇ-ਭਾਈ ਲੌਂਗੋਵਾਲ

ਅੰਮ੍ਰਿਤਸਰ, 9 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ੫੫੦ ਸਾਲਾ ਪ੍ਰਕਾਸ਼ ਪੁਰਬ ਕੌਮ ਦੀਆਂ ਸਮੂਹ ਜਥੇਬੰਦੀਆਂ, ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਕੌਮਾਂਤਰੀ ਪੱਧਰ ‘ਤੇ ਮਨਾਇਆ ਜਾਵੇਗਾ। ਇਹ ਇਕ ਇਤਿਹਾਸਕ ਮੌਕਾ ਹੈ ਜਿਸ ਨੂੰ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਰਤਣ ਵਿਚ ਕਿਸੇ ਕਿਸਮ ਦੀ ਕਸਰ ਨਹੀਂ ਛੱਡੀ ਜਾਵੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਹਿਲੇ ਪਾਤਸ਼ਾਹ ਸਮੁੱਚੇ ਵਿਸ਼ਵ ਦੇ ਸਰਬਸਾਂਝੇ ਗੁਰੂ ਹਨ ਅਤੇ ਉਨ੍ਹਾਂ ਦੇ ਫਸਲਫੇ ਨੂੰ ਪ੍ਰਚਾਰਨ ਲਈ ਵੱਖ-ਵੱਖ ਸਮਾਗਮ ਉਲੀਕੇ ਗਏ ਹਨ। ਇਸ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਅਸਥਾਨਾਂ ਵਿਖੇ ਗੁਰਮਤਿ ਸਮਾਗਮਾਂ ਦੀ ਇਕ ਲੜੀ ਆਰੰਭੀ ਗਈ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਦਿਹਾੜੇ ਨੂੰ ਸਮਰਪਿਤ ਹੋ ਆਪਣੇ ਬੱਚਿਆਂ ਨੂੰ ਗੁਰਮਤਿ ਦੇ ਧਾਰਨੀ ਬਣਾਉਣ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਪਣੇ ਸੰਬੋਧਨ ਵਿਚ ਜਿਥੇ ਪਹਿਲੇ ਪਾਤਸ਼ਾਹ ਜੀ ਦੇ ਇਤਿਹਾਸ ਤੋਂ ਸੇਧ ਲੈਣ ਦੀ ਸੰਗਤ ਨੂੰ ਪ੍ਰੇਰਣਾ ਕੀਤੀ, ਉਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਸਾਬਕਾ ਪ੍ਰਧਾਨ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ ਅਤੇ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ ਨੇ ਆਈਆਂ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਭਾਈ ਹਰਨਾਮ ਸਿੰਘ ਸ੍ਰੀਨਗਰ ਵਾਲੇ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੰਦੀਪ ਸਿੰਘ, ਭਾਈ ਗੁਰਦੇਵ ਸਿੰਘ ਕੁਹਾੜਕਾ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਗਿਆਨੀ ਜਸਵੰਤ ਸਿੰਘ ਪਰਵਾਨਾ ਨੇ ਕਥਾ ਵਿਚਾਰਾਂ ਕੀਤੀਆਂ। ਇਸ ਤੋਂ ਇਲਾਵਾ ਢਾਡੀ ਭਾਈ ਸਵਿੰਦਰ ਸਿੰਘ ਭੰਗੂ ਤੇ ਕਵੀਸ਼ਰ ਭਾਈ ਗੁਰਿੰਦਰਪਾਲ ਸਿੰਘ ਬੈਕਾਂ ਨੇ ਸੰਗਤ ਨੂੰ ਗੁਰ-ਇਤਿਹਾਸ ਸਰਵਣ ਕਰਵਾਇਆ। ਸਮਾਗਮ ਦੌਰਾਨ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ. ਗੁਰਪ੍ਰੀਤ ਸਿੰਘ ਰੋਡੇ ਨੇ ਭਾਈ ਲੌਂਗੋਵਾਲ, ਬੀਬੀ ਜਗੀਰ ਕੌਰ, ਜਥੇਦਾਰ ਪੱਖੋਕੇ, ਬਾਬਾ ਸੇਵਾ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਸ਼ਿੰਦਰ ਸਿੰਘ ਸਭਰਾਵਾਂ ਵਾਲੇ, ਬਾਬਾ ਘੋਲਾ ਸਿੰਘ ਸਰਹਾਲੀ ਵਾਲੇ, ਬਾਬਾ ਗਿਆਨ ਸਿੰਘ ਮਿਨਹਾਲਾ, ਬਾਬਾ ਹਰਸ਼ਰਨ ਸਿੰਘ ਮਲੋਟ, ਬਾਬਾ ਗੁਰਭੇਜ ਸਿੰਘ ਲੂਆਂਵਾਲੇ, ਬਾਬਾ ਸੁੱਖਾ ਸਿੰਘ ਸਰਹਾਲੀ, ਬਾਬਾ ਗੁਰਨਾਮ ਸਿੰਘ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਬਾਬਾ ਨੰਦ ਸਿੰਘ ਮੁੰਡਾਪਿੰਡ, ਸ. ਪ੍ਰੇਮ ਸਿੰਘ, ਸ. ਜਸਬੀਰ ਸਿੰਘ ਜੱਸ, ਸ. ਇੰਦਰਜੀਤ ਸਿੰਘ ਸਰਪੰਚ ਕਰਮੂੰਵਾਲਾ, ਸ. ਕੁਲਦੀਪ ਸਿੰਘ ਔਲਖ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।