ਸਾਬਕਾ ਸਕੱਤਰ ਸ. ਜੋਗਿੰਦਰ ਸਿੰਘ ਅਦਲੀਵਾਲ ਬਣੇ ਪ੍ਰਧਾਨ

ਅੰਮ੍ਰਿਤਸਰ, ੫ ਮਈ – ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਹੋਈ ਇਕੱਤਰਤਾ ਦੌਰਾਨ ਅਗਲੇ ਦੋ ਸਾਲਾ ਲਈ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਇਕੱਤਰਤਾ ਦੌਰਾਨ ਦੋ ਸੌ ਮੈਂਬਰਾਂ ਵਿੱਚੋਂ ੧੫੭ ਮੈਂਬਰ ਸ਼ਾਮਲ ਹੋਏ, ਜਿਨ੍ਹਾਂ ਨੇ ਸਰਬਸੰਮਤੀ ਨਾਲ ਸਾਬਕਾ ਸਕੱਤਰ ਸ. ਜੋਗਿੰਦਰ ਸਿੰਘ ਅਦਲੀਵਾਲ ਨੂੰ ਪ੍ਰਧਾਨ ਚੁਣ ਲਿਆ ਗਿਆ। ਇਸ ਤੋਂ ਇਲਾਵਾ ਸ. ਬਲਬੀਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਸ. ਰਾਜ ਸਿੰਘ ਨੂੰ ਮੀਤ ਪ੍ਰਧਾਨ, ਸ. ਪ੍ਰਵਿੰਦਰ ਸਿੰਘ ਡੰਡੀ ਨੂੰ ਜਨਰਲ ਸਕੱਤਰ, ਸ. ਹਰਿੰਦਰਪਾਲ ਸਿੰਘ ਨੂੰ ਦਫ਼ਤਰ ਸਕੱਤਰ, ਸ. ਚਰਨਜੀਤ ਸਿੰਘ ਨੂੰ ਖ਼ਜ਼ਾਨਚੀ ਅਤੇ ਸ. ਰਣਜੀਤ ਸਿੰਘ ਤੇ ਰਾਜਿੰਦਰ ਸਿੰਘ ਆਡੀਟਰ ਚੁਣਿਆ ਗਿਆ। ਇਕੱਤਰਤਾ ਦੌਰਾਨ ਵਰਕਿੰਗ ਕਮੇਟੀ ਦਾ ਵੀ ਗਠਨ ਕੀਤਾ ਗਿਆ, ਜਿਸ ਵਿਚ ਸ. ਸਤਬੀਰ ਸਿੰਘ ਧਾਮੀ, ਸ. ਗੁਰਦਰਸ਼ਨ ਸਿੰਘ ਪਟਿਆਲਾ, ਸ. ਓਂਕਾਰ ਸਿੰਘ, ਸ. ਕੁਲਦੀਪ ਸਿੰਘ ਬਾਵਾ, ਸ. ਜਤਿੰਦਰ ਸਿੰਘ, ਸ. ਪਰਮਜੀਤ ਸਿੰਘ ਹੁਸ਼ਿਆਰਪੁਰ, ਸ. ਟਹਿਲ ਸਿੰਘ ਕੰਡੀਲਾ, ਸ. ਸ਼ਵਿੰਦਰ ਸਿੰਘ, ਸ. ਸੁਖਬੀਰ ਸਿੰਘ ਮੂਲੇਚੱਕ, ਭਾਈ ਜਸਵੰਤ ਸਿੰਘ ਸ਼੍ਰੋਮਣੀ ਰਾਗੀ, ਸ. ਦਰਸ਼ਨ ਸਿੰਘ ਬਟਾਲਾ, ਸ. ਹਰਭਜਨ ਸਿੰਘ ਸੰਧੂ, ਸ. ਮਹਿਤਾਬ ਸਿੰਘ, ਸ. ਅਜੀਤ ਸਿੰਘ ਪੱਲਾ, ਬਾਪੂ ਜਸਵੰਤ ਸਿੰਘ, ਸ. ਸ਼ੇਰ ਸਿੰਘ ਅਤੇ ਸ. ਇੰਦਰਜੀਤ ਸਿੰਘ ਨੂੰ ਲਿਆ ਗਿਆ। ਇਸ ਤੋਂ ਇਲਾਵਾ ਐਸੋਸੀਏਸ਼ਨ ਦੇ ਵਿਸ਼ੇਸ਼ ਸਲਾਹਕਾਰ ਵਜੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ, ਸਾਬਕਾ ਸਕੱਤਰ ਸ. ਕੁਲਵੰਤ ਸਿੰਘ ਰੰਧਾਵਾ ਤੇ ਸ. ਰਘਬੀਰ ਸਿੰਘ ਰਾਜਾਸਾਂਸੀ ਅਤੇ ਪ੍ਰੈਸ ਸਕੱਤਰ ਵਜੋਂ ਸ. ਦਿਲਜੀਤ ਸਿੰਘ ਬੇਦੀ ਅਤੇ ਸ. ਇੰਦਰਮੋਹਨ ਸਿੰਘ ਅਨਜਾਣ ਨੂੰ ਜ਼ੁੰਮੇਵਾਰੀ ਦਿੱਤੀ ਗਈ।

ਇਸ ਮੌਕੇ ਸ. ਜੋਗਿੰਦਰ ਸਿੰਘ ਅਦਲੀਵਾਲ ਨੇ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਸਮੁੱਚੇ ਮੈਂਬਰਾਂ ਦਾ ਉਨ੍ਹਾਂ ਨੂੰ ਪ੍ਰਧਾਨ ਚੁਣਨ ਲਈ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਕੱਤਰਤਾ ਦੌਰਾਨ ਐਸੋਸੀਏਸ਼ਨ ਦੇ ਨਵੇਂ ਸੰਵਿਧਾਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਸ. ਅਦਲੀਵਾਲ ਨੇ ਕਿਹਾ ਕਿ ਐਸੋਸੀਏਸ਼ਨ ਵੱਲੋਂ ਲੋਕ ਭਲਾਈ ਲਈ ਕਾਰਜ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਤਹਿਤ ਗਰੀਬ ਬੱਚਿਆਂ ਦੀ ਫੀਸਾਂ, ਲੋੜਵੰਦਾਂ ਨੂੰ ਮੈਡੀਕਲ ਸਹੂਲਤਾਂ ਅਤੇ ਗੁਰਮਤਿ ਪ੍ਰਚਾਰ ਦੇ ਕਾਰਜ ਕੀਤੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਧਰਮ ਪ੍ਰਚਾਰ ਕਾਰਜਾਂ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ।