ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਨਾਨਕਸਰ ਵੇਰਵਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ

ਅੰਮ੍ਰਿਤਸਰ, 3 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੱਜ ਇਥੇ ਗੁਰਦੁਆਰਾ ਨਾਨਕਸਰ ਵੇਰਵਾ ਵਿਖੇ ਕਰਵਾਏ ਗਏ ਇੱਕ ਵਿਸ਼ਾਲ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਸੰਗਤਾਂ ਅਤੇ ਖ਼ਾਸਕਰ ਨੌਜਵਾਨੀ ਨੂੰ ਸ਼ਬਦ-ਗੁਰੂ ਅਤੇ ਸਿੱਖੀ ਦੀਆਂ ਮੁੱਲਵਾਨ ਕਦਰਾਂ-ਕੀਮਤਾਂ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਸਬੰਧ ਵਿਚ ਵਿਧੀਵਤ ਢੰਗ ਨਾਲ ਧਰਮ ਪ੍ਰਚਾਰ ਲਹਿਰ ਆਰੰਭੀ ਗਈ ਹੈ। ਉਨ੍ਹਾਂ ਆਖਿਆ ਕਿ ਗੁਰਬਾਣੀ ਦੀ ਵਿਚਾਰਧਾਰਾ ਮਨੁੱਖ ਦੇ ਹਰ ਮਸਲੇ ਦਾ ਹੱਲ ਦਿੰਦੀ ਹੈ ਅਤੇ ਗੁਰੂ ਸਾਹਿਬਾਨ ਵੱਲੋਂ ਸੁਝਾਇਆ ਧਾਰਮਿਕ, ਸਮਾਜਿਕ, ਰਾਜਨੀਤਕ ਅਤੇ ਆਰਥਿਕ ਪ੍ਰਬੰਧ ਸਮਾਜ ਦੀ ਤਰੱਕੀ ਲਈ ਸਭ ਤੋਂ ਉੱਤਮ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ, ਪਤਿਤਪੁਣਾ, ਭਰੂਣ ਹੱਤਿਆ ਜਿਹੀਆਂ ਸਮਾਜਿਕ ਕੁਰੀਤੀਆਂ ਤੋਂ ਛੁਟਕਾਰਾ ਪਾਉਣ ਲਈ ਗੁਰਬਾਣੀ ਦੇ ਲੜ੍ਹ ਲੱਗਣ ਤਾਂ ਜੋ ਸਮਾਜ ਸਿਹਤਮੰਦ ਬਣ ਸਕੇ। ਇਸ ਮੌਕੇ ਗੁਰਦੁਆਰਾ ਸਾਹਿਬ ਵੱਲੋਂ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਸ. ਹਰਜਾਪ ਸਿੰਘ ਸੁਲਤਾਨਵਿੰਡ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ, ਸ. ਬਿਕਰਮਜੀਤ ਸਿੰਘ ਕੋਟਲਾ, ਸ. ਭਗਵੰਤ ਸਿੰਘ ਸਿਆਲਕਾ, ਸ: ਅਮਰਜੀਤ ਸਿੰਘ ਬੰਡਾਲਾ, ਸ. ਅਮਰੀਕ ਸਿੰਘ ਵਿਛੋਆ, ਸ. ਮੰਗਵਿੰਦਰ ਸਿੰਘ ਖਾਪੜਖੇੜੀ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ. ਹਰਵਿੰਦਰ ਸਿੰਘ ਵੱਲੋਂ ਸਾਂਝੇ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਸ ਤੋਂ ਪਹਿਲਾਂ ਗੁਰਮਤਿ ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਰਾਗੀ ਭਾਈ ਹਰਨਾਮ ਸਿੰਘ ਸ੍ਰੀਨਗਰ, ਕਵੀਸ਼ਰ, ਭਾਈ ਨਰਿੰਦਰ ਸਿੰਘ ਬੱਗਾ ਅਤੇ ਢਾਡੀ ਭਾਈ ਜਗਦੀਸ਼ ਸਿੰਘ ਵਡਾਲਾ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਅਤੇ ਸਿੱਖ ਇਤਿਹਾਸ ਨਾਲ ਜੋੜਿਆ। ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਤਿਆਰ ਕਰਵਾਏ ਗਏ ਲੰਗਰ ਹਾਲ ਦਾ ਉਦਘਾਟਨ ਵੀ ਕੀਤਾ।
ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਿਕਰਮਜੀਤ ਸਿੰਘ ਕੋਟਲਾ, ਸ. ਭਗਵੰਤ ਸਿੰਘ ਸਿਆਲਕਾ, ਸ. ਅਮਰੀਕ ਸਿੰਘ ਵਿਛੋਆ, ਸ. ਅਮਰਜੀਤ ਸਿੰਘ ਬੰਡਾਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਪ੍ਰਤਾਪ ਸਿੰਘ ਟਿੱਕਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਐਡੀ: ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਮੈਨੇਜਰ ਹਰਵਿੰਦਰ ਸਿੰਘ, ਸ. ਜਤਿੰਦਰਪਾਲਸ ਸਿੰਘ, ਸ. ਨਵਤੇਜ ਸਿੰਘ ਆਦਿ ਹਾਜ਼ਰ ਸਨ।