sਅੰਮ੍ਰਿਤਸਰ : 12 ਨਵੰਬਰ (        ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ੯੬ਵਾਂ ਸਥਾਪਨਾ ਦਿਵਸ  ੧੫ ਨਵੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਜਾਵੇਗਾ। ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ੍ਰ: ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਅਨੇਕਾਂ ਕੁਰਬਾਨੀਆਂ ਸਦਕਾ ਹੋਂਦ ਵਿਚ ਆਈ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ੯੬ਵਾਂ ਸਥਾਪਨਾ ਦਿਵਸ ੧੫ ਨਵੰਬਰ ੨੦੧੬ ਮੰਗਲਵਾਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ੧੩ ਨਵੰਬਰ ਨੂੰ ੧੦ ਵਜੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਜਾਣਗੇ ਅਤੇ ੧੫ ਨਵੰਬਰ ਨੂੰ ਭੋਗ ਪੈਣਗੇ। ਉਨ੍ਹਾਂ ਕਿਹਾ ਕਿ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਗੁਰਬਾਣੀ ਦਾ ਮਨੋਹਰ ਕੀਰਤਨ ਕਰਨਗੇ। ਇਸ ਸਮਾਗਮ ਸਮੇਂ ਉਚੇਚੇ ਤੌਰ ‘ਤੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਲਾਵਾ, ਸ੍ਰ: ਬਲਦੇਵ ਸਿੰਘ ਕਿਆਮਪੁਰੀ ਸੀਨੀਅਰ ਮੀਤ ਪ੍ਰਧਾਨ, ਬਾਬਾ ਬੂਟਾ ਸਿੰਘ ਜੂਨੀਅਰ ਮੀਤ ਪ੍ਰਧਾਨ, ਸ੍ਰ: ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ ਤੇ ਹੋਰ ਮੈਂਬਰ ਸਾਹਿਬਾਨ ਹਾਜ਼ਰੀਆਂ ਭਰਨਗੇ।