ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

 

 

ਅੰਮ੍ਰਿਤਸਰ, 1 ਮਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਡੇਮਾਨ ਭੇਜੇ ਗਏ ਉੱਚ-ਪੱਧਰੀ ਵਫ਼ਦ ਨੇ ਅੱਜ ਕਾਲੇ ਪਾਣੀਆਂ ਵਜੋਂ ਜਾਣੀ ਜਾਂਦੀ ਸੈਲੂਲਰ ਜੇਲ੍ਹ ਦੇ ਕੌਮੀ ਸਮਾਰਕ ਦਾ ਦੌਰਾ ਕਰਕੇ ਉਥੇ ਸਥਾਪਤ ਕੀਤੀਆਂ ਗਈਆਂ ਯਾਦਗਾਰੀ ਗੈਲਰੀਆਂ ਅਤੇ ਰੋਜ਼ਾਨਾ ਵਿਖਾਏ ਜਾਂਦੇ ‘ਰੌਸ਼ਨੀ ਤੇ ਆਵਾਜ਼’ ਪ੍ਰੋਗਰਾਮ ਵਿਚ ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ਵੱਲੋਂ ਅਜ਼ਾਦੀ ਸੰਗਰਾਮ ਵਿਚ ਪਾਏ ਗਏ ਲਾ-ਮਿਸਾਲ ਯੋਗਦਾਨ ਨੂੰ ਦਿੱਤੀ ਗਈ ਥਾਂ ਸਬੰਧੀ ਜਾਣਕਾਰੀ ਹਾਸਲ ਕੀਤੀ।

ਵਫ਼ਦ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੇਸ਼ੱਕ ਇਹ ਵਫ਼ਦ ਮੁਕੰਮਲ ਰਿਪੋਰਟ ਵਾਪਸੀ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਸੌਂਪੇਗਾ ਪਰ ਉਨ੍ਹਾਂ ਮੁੱਢਲੀ ਜਾਂਚ ਸਬੰਧੀ ਦੱਸਿਆ ਕਿ ਜੇਲ੍ਹ ਦੀਆਂ ਯਾਦਗਾਰੀ ਗੈਲਰੀਆਂ ਅਤੇ ‘ਰੌਸ਼ਨੀ ਤੇ ਆਵਾਜ਼’ ਪ੍ਰੋਗਰਾਮ ਵਿਚ ਸਿੱਖਾਂ ਦੇ ਲਾ-ਮਿਸਾਲ ਯੋਗਦਾਨ ਨੂੰ ਨਾ-ਮਾਤਰ ਹੀ ਦਰਸਾਇਆ ਗਿਆ ਹੈ। ਇਸ ਪ੍ਰੋਗਰਾਮ ਵਿਚ ਅਜ਼ਾਦੀ ਸੰਗਰਾਮੀਆਂ ਉੱਤੇ ਕੀਤੇ ਜਾਂਦੇ ਅੱਤਿਆਚਾਰਾਂ ਤੇ ਜ਼ੁਲਮਾਂ ਦੀ ਗਾਥਾ ਵਿਖਾਈ ਜਾਂਦੀ ਹੈ ਜਿਨ੍ਹਾਂ ਲਈ ਇਹ ਜੇਲ੍ਹ ਬਣਾਈ ਗਈ ਸੀ। ਭਾਈ ਚਾਵਲਾ ਅਨੁਸਾਰ ਇਹ ਵਫ਼ਦ ਕਾਲੇ ਪਾਣੀ ਦੀ ਨਰਕ ਕੁੰਭੀ ਜੇਲ੍ਹ ਵਿਚ ਕੈਦਾਂ ਕੱਟਣ ਵਾਲੇ ਸਿੱਖ ਯੋਧਿਆਂ ਸਬੰਧੀ ਪੋਰਟ ਬਲੇਅਰ ਵਿਚ ਉਪਲੱਬਧ ਹਰ ਕਿਸਮ ਦਾ ਰਿਕਾਰਡ ਇਕੱਠਾ ਕਰ ਰਿਹਾ ਹੈ। ਵਫ਼ਦ ਦੀ ਕੋਸ਼ਿਸ਼ ਹੈ ਕਿ ਉਨ੍ਹਾਂ ਸਾਰੇ ਵਿਅਕਤੀਆਂ ਨੂੰ ਮਿਲਿਆ ਜਾਵੇ ਜਿਨ੍ਹਾਂ ਦਾ ਸਬੰਧ ਕਿਸੇ ਨਾ ਕਿਸੇ ਰੂਪ ਵਿਚ ਸੈਲੂਲਰ ਜੇਲ੍ਹ ਨਾਲ ਰਿਹਾ ਹੈ।

ਇਥੇ ਵਰਣਨਯੋਗ ਹੈ ਕਿ ਗਦਰ ਪਾਰਟੀ, ਕਾਮਾਗਾਟਾ ਮਾਰੂ ਅਤੇ ਬੱਬਰ ਅਕਾਲੀ ਲਹਿਰ ਦੇ ਆਗੂਆਂ ਨੂੰ ਇਥੇ ਕੈਦ ਕੀਤਾ ਗਿਆ ਸੀ। ਗੁਰਦੁਆਰਾ ਸੁਧਾਰ ਲਹਿਰ ਦੀ ਮੂਹਰਲੀ ਕਤਾਰ ਦੇ ਆਗੂ ਜਥੇਦਾਰ ਕਰਤਾਰ ਸਿੰਘ ਝੱਬਰ ਨੇ ਵੀ ਇਥੇ ਕੈਦ ਕੱਟੀ ਸੀ। ਪਰੰਤੂ ਪੰਜਾਬੀਆਂ ਤੇ ਖਾਸਕਰ ਸਿੱਖਾਂ ਦੀਆਂ ਕੁਰਬਾਨੀਆਂ ਦਾ ਇਥੇ ਬਹੁਤਾ ਜ਼ਿਕਰ ਨਹੀਂ ਹੈ। ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਇਕ ਵਫਦ  ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਦੀ ਅਗਵਾਈ ਵਿਚ ਅੰਡੇਮਾਨ ਵਿਖੇ ਭੇਜਿਆ ਗਿਆ ਹੈ, ਜਿਸ ਵਿਚ ਅੰਤ੍ਰਿੰਗ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਡਾਇਰੈਕਟਰ ਐਜੂਕੇਸ਼ਨ ਡਾ. ਧਰਮਿੰਦਰ ਸਿੰਘ ਉੱਭਾ, ਪੰਜਾਬੀ ਯੂਨੀਵਰਸਿਟੀ ਦੇ ਡਾ. ਪਰਮਵੀਰ ਸਿੰਘ, ਸੀਨੀਅਰ ਪੱਤਰਕਾਰ ਸ. ਜਗਤਾਰ ਸਿੰਘ ਅਤੇ ਸ. ਗੁਰਦਰਸ਼ਨ ਸਿੰਘ ਬਾਹੀਆ ਸ਼ਾਮਲ ਹਨ।

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੋਰਟ ਬਲੇਅਰ ਨੇ ਅਣ-ਮਨੁੱਖੀ ਅੱਤਿਆਚਾਰਾਂ ਅਤੇ ਜ਼ੁਲਮਾਂ ਦੇ ਦੋ ਦੌਰ ਵੇਖੇ ਹਨ। ਪਹਿਲਾ ਅੰਗਰੇਜ਼ਾਂ ਦਾ ਜਿਨ੍ਹਾਂ ਨੇ ਇਸ ਮਕਸਦ ਲਈ ਹੀ ਇਹ ਜੇਲ੍ਹ ਬਣਾਈ ਸੀ ਅਤੇ ਦੂਜਾ ਜਪਾਨੀਆਂ ਦਾ ਜਦੋਂ ਉਨ੍ਹਾਂ ਇਸ ਟਾਪੂ ਉੱਤੇ ਕਬਜ਼ਾ ਕਰ ਲਿਆ ਸੀ। ਡਾ. ਦੀਵਾਨ ਸਿੰਘ ਕਾਲੇ ਪਾਣੀ ਦੀ ਸ਼ਹਾਦਤ ਜਪਾਨੀਆਂ ਦੇ ਦੌਰ ਦੌਰਾਨ ਹੋਈ ਸੀ।