3-copyਸ਼੍ਰੋਮਣੀ ਕਮੇਟੀ ਮੈਂਬਰਾਂ, ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ, ਧਾਰਮਿਕ ਅਧਿਆਪਕਾਂ, ਪ੍ਰਚਾਰਕਾਂ, ਢਾਡੀਆਂ, ਕਵੀਸ਼ਰਾਂ ਅਤੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ

ਅੰਮ੍ਰਿਤਸਰ 2 ਦਸੰਬਰ (             ) – ਸਕੂਲਾਂ/ਕਾਲਜਾਂ ਦੇ ਬੱਚਿਆਂ ਨੂੰੂ ਸਿੱਖ ਪੰਥ ਦੇ ਫਲਸਫੇ ਨਾਲ ਜੋੜਣ ਲਈ ਜਪੁਜੀ ਸਾਹਿਬ ਦਾ ਪਾਠ ਕੰਠ ਕਰਵਾਇਆ ਜਾਵੇ।ਇਹ ਕਾਰਜ ੨੦ ਦਸੰਬਰ ਤੀਕ ਚੱਲੇਗਾ ਅਤੇ ੨੨ ਦਸੰਬਰ ਨੂੰ ਸਮੂਹ ਸਕੂਲਾਂ/ਕਾਲਜਾਂ ਵਿੱਚ ਅਰਦਾਸ ਹੋਵੇਗੀ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੂਜੇ ਜ਼ੋਨ ਦੇ ਹੁਸ਼ਿਆਰਪੁਰ, ਰੋਪੜ, ਨਵਾਂ ਸ਼ਹਿਰ, ਮੁਹਾਲੀ, ਫਤਹਿਗੜ੍ਹ ਸਾਹਿਬ, ਚੰਡੀਗੜ੍ਹ ਤੇ ਲੁਧਿਆਣਾ ਜ਼ਿਲ੍ਹੇ ਅਤੇ ਹਿਮਾਚਲ ਪ੍ਰਦੇਸ਼ ਦੇ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ, ਗੁਰਦੁਆਰਾ ਸਾਹਿਬਾਨ ਦੇ ਮੈਨੇਜਰ, ਹੈਡ ਗ੍ਰੰਥੀ, ਗ੍ਰੰਥੀ, ਐਡੀਸ਼ਨਲ ਹੈਡ ਗ੍ਰੰਥੀ, ਰਾਗੀ, ਢਾਡੀ, ਪ੍ਰਚਾਰਕ ਸਾਹਿਬਾਨਾਂ ਤੇ ਸਕੂਲਾਂ/ਕਾਲਜਾਂ ਦੇ ਪਿੰ੍ਰਸੀਪਲਾਂ ਨਾਲ ਅਹਿਮ ਇਕੱਤਰਤਾ ਦੌਰਾਨ ਕੀਤਾ।
ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ੨੨ ਦਸੰਬਰ ਨੂੰ ਦਸਮੇਸ਼ ਪਿਤਾ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਦੇ ਸ਼ਹੀਦੀ ਦਿਹਾੜਾ ਨੂੰ ਸਮਰਪਿਤ ਸਕੂਲਾਂ/ਕਾਲਜਾਂ ਦੇ ੧ ਲੱਖ ਬੱਚਿਆਂ ਵਿੱਚ ਗੁਰਮਤਿ ਦੀ ਲਹਿਰ ਪੈਦਾ ਕਰਨ ਵਾਸਤੇ ਜਪੁਜੀ ਸਾਹਿਬ ਦੇ ਪਾਠ ਸੰਗਤੀ ਰੂਪ ਵਿੱਚ ਕਰਵਾਏ ਜਾਣਗੇ।ਇਸ ਕਾਰਜ ਲਈ ਤੁਹਾਡੇ ਸਾਰਿਆਂ ਦੇ ਸਹਿਯੋਗ ਦੀ ਵੱਡੀ ਜ਼ਰੂਰਤ ਹੈ।ਹਰੇਕ ਪ੍ਰਚਾਰਕ, ਗ੍ਰੰਥੀ, ਅਧਿਆਪਕ ਆਪਣੇ-ਆਪਣੇ ਇਲਾਕੇ ਦੇ ਗੁਰਦੁਆਰਾ ਸਾਹਿਬਾਨ, ਸਕੂਲਾਂ/ਕਾਲਜਾਂ ਵਿੱਚ ਇਹ ਯਕੀਨੀ ਬਣਾਉਣ ਕਿ ਉਹ ਸਕੂਲੀ ਵਿਦਿਆ ਦੇ ਨਾਲ-ਨਾਲ ਆਪਣੇ ਅਮੀਰ ਵਿਰਸੇ, ਗੁਰ ਇਤਿਹਾਸ, ਸ਼ਹਾਦਤਾਂ ਤੇ ਗੁਰਬਾਣੀ ਨਾਲ ਬੱਚਿਆਂ ਨੂੰ ਜੋੜਣ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ‘ਜਪੁਜੀ ਸਾਹਿਬ ਦੇ ਗੁਟਕੇ, ਸਿੱਖ ਰਹਿਤ ਮਰਿਯਾਦਾ, ਸਾਕਾ ਚਮਕੌਰ ਅਤੇ ਸਚਿੱਤਰ ਨਿੱਕੀਆਂ ਜਿੰਦਾਂ ਵੱਡਾ ਸਾਕਾ’ ਮੁਫਤ ਦਿੱਤੇ ਜਾਣਗੇ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਾਰਾ ਸਾਲ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਜਾਣਗੇ ਅਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਖਾਲਸਾ ਪੰਥ ਦੀਆਂ ਆਸਾਂ ਉਮੀਦਾਂ ਤੇ ਖਰਾ ਉਤਰਨ ਲਈ ਪੂਰੀ ਵਾਹ ਲਗਾਈ ਜਾਵੇਗੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਹ ਸਿਰਤੋੜ ਕੋਸ਼ਿਸ਼ ਹੋਵੇਗੀ ਕਿ ਸਮੁੱਚੇ ਖਾਲਸਾ ਪੰਥ ਨੂੰ ਨਾਲ ਲੈ ਕੇ ਚਲਿਆ ਜਾਵੇ।ਉਨ੍ਹਾਂ ਕਿਹਾ ਕਿ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਉਹ ਹਰੇਕ ਪੰਥ ਦਰਦੀ ਕੋਲ ਖੁਦ ਚੱਲ ਕੇ ਜਾਣਗੇ।ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਆਪਣੇ ਸਮੂਹ ਮੁਲਾਜ਼ਮਾਂ ਨੂੰ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ ਰਿਫਰੈਸ਼ਰ ਕੋਰਸ ਕਰਵਾਇਆ ਜਾਵੇਗਾ ਤੇ ਇਹ ਕਾਰਜ ਪੰਜ ਮੈਂਬਰੀ ਕਮੇਟੀ ਨਿਭਾਏਗੀ।ਸਟੇਜ ਸਕੱਤਰ ਦੀ ਸੇਵਾ ਸ. ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਭਾਈ।
ਇਸ ਸਮੇਂ ਸ. ਕਰਨੈਲ ਸਿੰਘ ਪੰਜੌਲੀ ਮੈਂਬਰ ਸ਼੍ਰੋਮਣੀ ਕਮੇਟੀ , ਬੀਬੀ ਰਣਜੀਤ ਕੌਰ ਮਾਹਲ, ਡਾ. ਗੁਰਬਾਜ ਸਿੰਘ ਮਾਤਾ ਗੁਜਰੀ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਨੇ ਵੀ ਸਿੱਖੀ ਪ੍ਰਚਾਰ ਲਈ ਆਪਣੇ-ਆਪਣੇ ਕੀਮਤੀ ਸੁਝਾਅ ਦਿੱਤੇ।ਜਿਸ ਤੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਜਥੇਦਾਰ ਚਰਨ ਸਿੰਘ ਆਲਮਗੀਰ ਲੁਧਿਆਣਾ, ਸ. ਕਰਨੈਲ ਸਿੰਘ ਪੰਜੌਲੀ, ਸ. ਹਰਪਾਲ ਸਿੰਘ ਜੱਲਾ, ਸ. ਰਵਿੰਦਰ ਸਿੰਘ ਚੱਕ ਮੁਕੇਰੀਆਂ, ਸ. ਪਰਮਜੀਤ ਸਿੰਘ ਲੱਖੇਵਾਲ, ਸ. ਅਜਮੇਰ ਸਿੰਘ ਖੇੜਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਵਤਾਰ ਸਿੰਘ ਰਈਆ, ਸ. ਦਵਿੰਦਰ ਸਿੰਘ ਖੱਟੜਾ, ਸ. ਰਵਿੰਦਰ ਸਿੰਘ ਖਾਲਸਾ, ਸ. ਦਲਜੀਤ ਸਿੰਘ ਭਿੰਡਰ (ਹਿਮਾਚਲ ਪ੍ਰਦੇਸ਼) ਤੇ ਬੀਬੀ ਰਣਜੀਤ ਕੌਰ ਮਾਹਿਲਪੁਰ ਮੈਂਬਰ ਸ਼੍ਰੋਮਣੀ ਕਮੇਟੀ, ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਹੈਡ ਗ੍ਰੰਥੀ ਸ੍ਰ੍ਰੀ ਫਤਹਿਗੜ੍ਹ ਸਾਹਿਬ, ਸ. ਹਰਭਜਨ ਸਿੰਘ ਮਨਾਵਾਂ, ਡਾ.  ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ. ਕੁਲਵਿੰਦਰ ਸਿੰਘ ‘ਰਮਦਾਸ’ ਮੀਤ ਸਕੱਤਰ, ਸ. ਮੁਖਤਾਰ ਸਿੰਘ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਸ. ਗੁਰਮੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਮਾਛੀਵਾੜਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੈਡ ਗ੍ਰੰਥੀ, ਗ੍ਰੰਥੀ ਪ੍ਰਚਾਰਕ, ਪ੍ਰਿੰਸੀਪਲ ਸਾਹਿਬਾਨ ਤੇ ਮੈਨੇਜਰ ਸਾਹਿਬਾਨ ਆਦਿ ਨੇ ਇਕੱਤਰਤਾ ਵਿੱਚ ਸ਼ਮੂਲੀਅਤ ਕੀਤੀ।