ਸ੍ਰੀ ਫਤਹਿਗੜ੍ਹ ਸਾਹਿਬ, 13 ਮਈ- ਸਰਹਿੰਦ ਫਤਹਿ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਮਾਤਾ ਗੁਜਰੀ ਕਾਲਜ ਵਿਖੇ ੯ਵੇਂ ਇੰਟਰਨੈਸ਼ਨਲ ਗਤਕਾ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਪੰਜਾਬ, ਹਰਿਆਣਾ ਅਤੇ ਦਿੱਲੀ ਦੀਆਂ ਚੌਣਵੀਆਂ ਗਤਕਾ ਟੀਮਾਂ ਨੇ ਹਿੱਸਾ ਲਿਆ। ਮੁਕਾਬਲਿਆਂ ਦੀ ਆਰੰਭਤਾ ਅਰਦਾਸ ਨਾਲ ਹੋਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਕਰਨੈਲ ਸਿੰਘ ਪੰਜੋਲੀ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਅਵਤਾਰ ਸਿੰਘ ਰਿਆ ਤੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ ਨੇ ਗਤਕਾ ਟੀਮਾਂ ਦੀ ਹੌਸਲਾ ਅਫਜਾਈ ਕਰਦਿਆਂ ਆਖਿਆ ਕਿ ਸ਼੍ਰੋਮਣੀ ਕਮੇਟੀ ਸਿੱਖ ਮਾਰਸ਼ਲ ਆਰਟ ਗਤਕੇ ਦੀ ਪ੍ਰਫੁਲਤਾ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਸੇ ਤਹਿਤ ਹੀ ਹਰ ਸਾਲ ਸਰਹਿੰਦ ਫ਼ਤਹਿ ਦਿਵਸ ਮੌਕੇ ਗਤਕੇ ਮੁਕਾਬਲੇ ਕਰਵਾਏ ਜਾਂਦੇ ਹਨ। ਉਨ੍ਹਾਂ ਆਖਿਆ ਕਿ ਵਰਤਮਾਨ ਸਮੇਂ ਸਿੱਖ ਨੌਜੁਆਨਾਂ ਅੰਦਰ ਸਿੱਖ ਸ਼ਸਤਰ ਕਲਾ ਪ੍ਰਤੀ ਲਗਾਤਾਰ ਉਤਸ਼ਾਹ ਵੱਧ ਰਿਹਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗਤਕਾ ਟੀਮਾਂ ਨੂੰ ਮੁਬਾਰਕਬਾਦ ਵੀ ਦਿੱਤੀ। ਅੱਜ ਹੋਏ ਗਤਕਾ ਮੁਕਾਬਲਿਆਂ ਵਿਚ ਨੌਜੁਆਨਾਂ ਨੇ ਪ੍ਰਦਰਸ਼ਨ ਅਤੇ ਫਾਈਟ ਵਿਚ ਬਾਖੂਬੀ ਪੇਸ਼ਕਾਰੀ ਦਿੱਤੀ। ਗਤਕਾ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੀਆਂ ਟੀਮਾਂ ਵਿਚ ਗੁਰੂ ਹਰਿਗੋਬਿੰਦ ਅਜੀਤ ਗਤਕਾ ਅਖਾੜਾ ਬੁੱਢਾ ਦਲ ਦਿੱਲੀ, ਬਾਬਾ ਬਿਧੀਚੰਦ ਗਤਕਾ ਅਖਾੜਾ ਅੰਮ੍ਰਿਤਸਰ, ਭਾਈ ਬਚਿੱਤਰ ਸਿੰਘ ਗਤਕਾ ਅਖਾੜਾ ਹਠੂਰ, ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਖਾੜਾ ਮੁਹਾਲੀ, ਸਦਾ ਅੰਗ ਸੰਗੇ ਗਤਕਾ ਅਖਾੜਾ ਲੁਧਿਆਣਾ, ਰਾਜ ਕਰੇਗਾ ਖ਼ਾਲਸਾ ਗਤਕਾ ਅਖਾੜਾ ਟਾਂਡਾ, ਖ਼ਾਲਸਾ ਰਣਜੀਤ ਅਖਾੜਾ ਪਟਿਆਲਾ, ਨਿਰਵੈਰ ਖ਼ਾਲਸਾ ਗਤਕਾ ਅਖਾੜਾ ਰਾਜਪੁਰਾ, ਜੈ ਤੇਗੰ ਗਤਕਾ ਅਖਾੜਾ ਅੰਮ੍ਰਿਤਸਰ, ਬਾਬਾ ਬੰਦਾ ਸਿੰਘ ਬਹਾਦਰ ਗਤਕਾ ਅਖਾੜਾ, ਦਸਮੇਸ਼ ਗਤਕਾ ਅਖਾੜਾ ਘਰੋਡਾ ਹਰਿਆਣਾ, ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ ਅਨੰਦਪੁਰ ਸਾਹਿਬ, ਬੀਰ ਖ਼ਾਲਸਾ ਦਲ ਸਿੱਖ ਆਰਟਸ ਅਕੈਡਮੀ ਅੰਬਾਲਾ, ਸਿੱਖ ਵਿਰਸਾ ਗਤਕਾ ਅਕੈਡਮੀ ਪਟਿਆਲਾ, ਦਸਮੇਸ਼ ਗਤਕਾ ਗਰੁੱਪ ਮੋਗਾ ਤੇ ਰਣਜੀਤ ਅਖਾੜਾ ਮਾਨਸਾ ਦੀਆਂ ਟੀਮਾਂ ਨੇ ਗਤਕੇ ਦੇ ਜੌਹਰ ਵਿਖਾਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਸ. ਰਵਿੰਦਰ ਸਿੰਘ ਖਾਲਸਾ, ਸ. ਅਵਤਾਰ ਸਿੰਘ ਰਿਆ, ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਮੈਨੇਜਰ ਸ. ਗੁਰਸੇਵਕ ਸਿੰਘ, ਸ. ਬਲਵਿੰਦਰ ਸਿੰਘ ਭਮਾਰਸ, ਸ. ਗੁਰਤੇਜ ਸਿੰਘ ਕਰਨਾਲ ਪ੍ਰਧਾਨ ਗਤਕਾ ਫੈਡਰੇਸ਼ਨ ਆਫ ਇੰਡੀਆ, ਸ. ਹਰਦੀਪ ਸਿੰਘ ਪੰਜਾਬ ਪ੍ਰਧਾਨ, ਸ. ਗੁਰਦੀਪ ਸਿੰਘ ਸ਼ੇਖੂਪੁਰ ਚੇਅਰਮੈਨ, ਸ. ਗੁਰਪ੍ਰੀਤ ਸਿੰਘ ਚੰਡੀਗੜ੍ਹ, ਸ. ਸੁਪ੍ਰੀਤ ਸਿੰਘ ਗਤਕਾ ਕੋਚ, ਸ. ਮਨਜੀਤ ਸਿੰਘ ਟਾਂਡਾ ਜਨਰਲ ਸਕੱਤਰ, ਸ. ਇੰਦਰਪਾਲ ਸਿੰਘ ਹਰਿਆਣਾ ਪ੍ਰਧਾਨ, ਸ. ਹਰਵਿੰਦਰ ਸਿੰਘ ਭੋਲਾ, ਸ. ਜਸਵੀਰ ਸਿੰਘ ਸੁਪਰਵਾਈਜ਼ਰ, ਬੀਬੀ ਮਨਪ੍ਰੀਤ ਕੌਰ ਹੁੰਦਲ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ, ਸ. ਕਰਮਜੀਤ ਸਿੰਘ ਮੀਤ ਮੈਨੇਜਰ, ਸ. ਹਰਬੰਸ ਸਿੰਘ ਸੁਪਰਵਾਈਜ਼ਰ ਆਦਿ ਮੌਜੂਦ ਸਨ।