ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ॥ ੧॥ ਸੋਮਵਾਰ, ੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੧ ਅਪ੍ਰੈਲ, ੨੦੨੫ (ਅੰਗ: ੬੧੯)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ੍ਰੀ ਫ਼ਤਹਿਗੜ੍ਹ ਸਾਹਿਬ, 2 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਰਹਿੰਦ ਫ਼ਤਹਿ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਤਿਆਰੀ ਸਬੰਧੀ ਅੱਜ ਇਥੇ ਵੱਖ-ਵੱਖ ਜਥੇਬੰਦੀਆਂ ਅਤੇ ਪ੍ਰਮੁੱਖ ਸਖ਼ਸੀਅਤਾਂ ਦੀ ਭਰਵੀਂ ਇਕਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਸਰਹਿੰਦ ਫ਼ਤਹਿ ਦਾ ਇਤਿਹਾਸ ਵਿਲੱਖਣ, ਲਾਸਾਨੀ ਅਤੇ ਆਦਰਸ਼ਕ ਹੈ। ਪ੍ਰੋ. ਬਡੂੰਗਰ ਨੇ ਸਿੱਖ ਇਤਿਹਾਸ ਦੇ ਇਨ੍ਹਾਂ ਪੰਨਿਆਂ ਨੂੰ ਦੁਨੀਆਂ ਦੇ ਧਾਰਮਿਕ ਇਤਿਹਾਸ ਵਿੱਚੋਂ ਵਿਲੱਖਣ ਦੱਸਦਿਆਂ ਕਿਹਾ ਕਿ ਇਸ ਮਹਾਨ ਇਤਿਹਾਸ ਤੋਂ ਅਜੋਕੀ ਪੀੜ੍ਹੀ ਨੂੰ ਪ੍ਰੇਰਣਾ ਲੈਣ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਵੱਖ-ਵੱਖ ਨਿਹੰਗ ਸਿੱਖ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ, ਰਾਜਨੀਤਕ ਦਲਾਂ ਦੇ ਆਗੂਆਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਅਪੀਲ ਕੀਤੀ ਕਿ ਸਰਹਿੰਦ ਫ਼ਤਹਿ ਦਿਵਸ ਦੇ ਮਹਾਨ ਦਿਹਾੜੇ ਮੌਕੇ ੧੨ ਤੋਂ ੧੪ ਮਈ ਤੱਕ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਸੰਗਤ ਦੀ ਭਰਵੀਂ ਸ਼ਮੂਲੀਅਤ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ। ਉਨ੍ਹਾਂ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਕਿਹਾ ਕਿ ੧੨ ਮਈ ਨੂੰ ਚੱਪੜਚਿੜੀ ਦੇ ਅਸਥਾਨ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਫ਼ਤਹਿ ਮਾਰਚ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ੧੨-੧੩ ਮਈ ਨੂੰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਸਾਹਮਣੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਕਰਵਾਏ ਜਾਣਗੇ, ਜਿਸ ਵਿਚ ਦੇਸ਼ ਵਿਦੇਸ਼ ਦੀਆਂ ਗੱਤਕਾ ਟੀਮਾਂ ਭਾਗ ਲੈਣਗੀਆਂ। ਇਸੇ ਤਰ੍ਹਾਂ ੧੩ ਮਈ ਦੀ ਰਾਤ ਨੂੰ ਦੀਵਾਨ ਟੋਡਰ ਮੱਲ ਦੀਵਾਨ ਹਾਲ ਵਿਖੇ ਮਹਾਨ ਕੀਰਤਨ ਸਮਾਗਮ ਕੀਤਾ ਹੋਵੇਗਾ ਅਤੇ ੧੪ ਮਈ ਨੂੰ ਧਾਰਮਿਕ ਦੀਵਾਨ ਸਜਣਗੇ।
ਇਕੱਤਰਤਾ ਸਮੇਂ ਸ. ਦੀਦਾਰ ਸਿੰਘ ਭੱਟੀ, ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ ਵਿਧਾਇਕ, ਸ. ਦਰਬਾਰਾ ਸਿੰਘ ਗੁਰੂ, ਸ. ਸਵਰਣ ਸਿੰਘ ਚਨਾਰਥਲ, ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ. ਅਤਵਾਰ ਸਿੰਘ ਰਿਆ, ਸ. ਰਵਿੰਦਰ ਸਿੰਘ ਖ਼ਾਲਸਾ, ਬੀਬੀ ਪਰਮਜੀਤ ਕੌਰ ਲਾਂਡਰਾਂ ਤੇ ਬਾਬਾ ਨਾਹਰ ਸਿੰਘ ਆਦਿ ਨੇ ਸਰਹਿੰਦ ਫ਼ਤਹਿ ਦਿਵਸ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਜਿਥੇ ਆਪਣੇ ਸੁਝਾਅ ਪੇਸ਼ ਕੀਤੇ, ਉਥੇ ਹੀ ਸਮੁੱਚੇ ਸਮਾਗਮਾਂ ਵਿਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਵਚਨਬੱਧਤਾ ਦਾ ਪ੍ਰਗਟਾਵਾ ਵੀ ਕੀਤਾ। ਇਸ ਮੌਕੇ ਸ. ਰਣਜੀਤ ਸਿੰਘ ਲਿਬੜਾ ਨੇ ਆਈਆਂ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਅਤੇ ਸਟੇਜ ਦੀ ਸੇਵਾ ਸ਼੍ਰੋਮਣੀ ਕਮੇਟੀ ਮੈਂਬਰ ਸ. ਕਰਨੈਲ ਸਿੰਘ ਪੰਜੋਲੀ ਨੇ ਨਿਭਾਈ।
ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਸ. ਨਿਰਮਲ ਸਿੰਘ ਹਰਿਆਓ, ਸ਼੍ਰੋਮਣੀ ਕਮੇਟੀ ਮੈਂਬਰ ਸ. ਚਰਨਜੀਤ ਸਿੰਘ ਕਾਲੇਵਾਲ, ਸ. ਸਤਵਿੰਦਰ ਸਿੰਘ ਟੌਹੜਾ, ਬੀਬੀ ਰਣਜੀਤ ਕੌਰ ਮਾਹਲ, ਸ. ਜਰਨੈਲ ਸਿੰਘ ਕਰਤਾਰਪੁਰ, ਬੀਬੀ ਸੁਰਿੰਦਰ ਕੌਰ ਸਾਬਕਾ ਮੈਂਬਰ, ਬਾਬਾ ਕਾਲਾ ਸਿੰਘ, ਬਾਬਾ ਪਿਆਰਾ ਸਿੰਘ ਬੁੱਢਾ ਦਲ, ਬਾਬਾ ਲਾਭ ਸਿੰਘ ਦਲ ਬਾਬਾ ਬਿਧੀ ਚੰਦ, ਬਾਬਾ ਬਲਦੇਵ ਸਿੰਘ ਬੱਲਾਂ ਵਾਲੇ, ਬਾਬਾ ਬਲਵਿੰਦਰ ਸਿੰਘ ਜੋਤੀ ਸਰੂਪ ਵਾਲੇ, ਬਾਬਾ ਜਸਪਾਲ ਸਿੰਘ ਤਰਨਾ ਦਲ, ਸ਼੍ਰੋਮਣੀ ਕਮੇਟੀ ਦੇ ਐਡੀ: ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਮੀਤ ਸਕਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜੀਤ ਸਿੰਘ ਲਾਲੂਘੁੰਮਣ, ਬਲਜੀਤ ਸਿੰਘ ਭੁੱਟਾ ਚੇਅਰਮੈਨ ਜਿਲ੍ਹਾ ਪ੍ਰੀਸ਼ਦ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਸ. ਨੱਥਾ ਸਿੰਘ, ਗੁਰਦੁਆਰਾ ਸ੍ਰੀ ਜੋਤੀ ਸਰੂਪ ਦੇ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਮੈਨੇਜਰ ਸ. ਅਮਰਜੀਤ ਸਿੰਘ, ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ  ਮੈਨੇਜਰ ਸ. ਜੱਸਾ ਸਿੰਘ, ਗੁਰਦੁਅਰਾ ਸ੍ਰੀ ਅੰਬ ਸਾਹਿਬ ਮੁਹਾਲੀ ਸਿੰਘ ਦੇ ਮੈਨੇਜਰ ਸ. ਭਗਵੰਤ ਸਿੰਘ, ਗੁਰਦੁਆਰਾ ਨਾਢਾ ਸਾਹਿਬ ਪੰਚਕੂਲਾ ਦੇ ਮੈਨੇਜਰ ਸ. ਪਰਵਿੰਦਰ ਸਿੰਘ ਆਦਿ ਹਾਜ਼ਰ ਸਨ।