ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮੰਗਲਵਾਰ, ੨੪ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੬ ਮਈ, ੨੦੨੫   (ਅੰਗ: ੬੫੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ਼੍ਰੋਮਣੀ ਕਮੇਟੀ ਨੇ ਘਰ ਵਾਪਸੀ ਕਰਨ ਵਾਲੇ ਪਰਿਵਾਰਾਂ ਦੇ ਮੁਖੀਆਂ ਨੂੰ ਗੁਰਦੁਆਰਾ ਛੇਹਰਟਾ ਸਾਹਿਬ ਵਿਖੇ ਕੀਤਾ ਸਨਮਾਨਿਤ

ਅੰਮ੍ਰਿਤਸਰ, 21 ਸਤੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਨਾਲ ਪੰਜਾਬ ਦੇ ਸਰਹੱਦੀ ਖੇਤਰ ਦੇ 12 ਪਿੰਡਾਂ ਤੋਂ 56 ਸਿੱਖ ਪਰਿਵਾਰਾਂ ਦੇ ਲਗਭਗ 500 ਮੈਂਬਰਾਂ ਨੇ ਸਿੱਖੀ ’ਚ ਘਰ ਵਾਪਸੀ ਕੀਤੀ ਹੈ, ਜੋ ਗੁਰੂ ਕੀ ਵਡਾਲੀ, ਖਾਪੜਖੇੜੀ, ਰਾਮੂਵਾਲ, ਧੱਤਲ, ਚੀਚਾ, ਭਕਨਾ, ਬੁਰਜ, ਸੋਹਲ ਤੇ ਝਬਾਲ ਆਦਿ ਪਿੰਡਾਂ ਨਾਲ ਸਬੰਧਤ ਹਨ। ਇਸ ਸਬੰਧ ਵਿਚ ਅੱਜ ਗੁਰਦੁਆਰਾ ਛੇਹਰਟਾ ਸਾਹਿਬ ਪਾਤਸ਼ਾਹੀ ਛੇਵੀਂ ਸ੍ਰੀ ਅੰਮ੍ਰਿਤਸਰ ਵਿਖੇ ਕੀਤੇ ਵਿਸ਼ੇਸ਼ ਸਮਾਗਮ ’ਚ ਸ਼ਾਮਲ ਹੋਏ ਘਰ ਵਾਪਸੀ ਕਰਨ ਵਾਲੇ ਕਰੀਬ 100 ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਾਵਾ ਸਿੰਘ ਗੁਮਾਨਪੁਰਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ ਤੇ ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸਿਰੋਪਾਓ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ ਨੇ ਸਿੱਖੀ ’ਚ ਵਾਪਸ ਪਰਤੇ ਪਰਿਵਾਰਾਂ ਨੂੰ ਜੀ-ਆਇਆਂ ਕਿਹਾ ਅਤੇ ਭਵਿੱਖ ਵਿਚ ਹੋਰਨਾਂ ਲੋਕਾਂ ਨੂੰ ਅਜਿਹੇ ਅਖੌਤੀ ਪ੍ਰਚਾਰਕਾਂ ਦੇ ਭਰਮਜਾਲ ਤੋਂ ਬਚ ਕੇ ਰਹਿਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਮੌਜੂਦ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਇਹ ਸਿੱਖ ਪਰਿਵਾਰ ਅਖੌਤੀ ਇਸਾਈ ਪ੍ਰਚਾਰਕਾਂ ਦੇ ਗੁੰਮਰਾਹਕੁੰਨ ਪ੍ਰਚਾਰ ਦਾ ਸ਼ਿਕਾਰ ਹੋ ਗਏ ਸਨ। ਇਨ੍ਹਾਂ ਅੰਦਰ ਸਿੱਖੀ ਭਾਵਨਾ ਪ੍ਰਚੰਡ ਹੈ ਅਤੇ ਇਨ੍ਹਾਂ ਨੇ ਅਹਿਸਾਸ ਕਰਦਿਆਂ ਘਰ ਵਾਪਸੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਸਰਹੱਦੀ ਖੇਤਰ ਅੰਦਰ ਧਰਮ ਪ੍ਰਚਾਰ ਲਹਿਰ ਚਲਾਈ ਜਾ ਰਹੀ ਹੈ ਅਤੇ ਧਰਮ ਪਰਵਰਤਨ ਦੇ ਮਾਮਲਿਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਧਰਮ ਪ੍ਰਚਾਰ ਲਹਿਰ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਧਰਮ ਪਰਵਰਤਨ ਦੇ ਮਾਮਲੇ ਅਗਿਆਨਤਾ ਤੇ ਭਰਮਜਾਲ ਨਾਲ ਸਬੰਧਤ ਹਨ ਅਤੇ ਅਖੌਤੀ ਇਸਾਈ ਪ੍ਰਚਾਰਕ ਲੋਕਾਂ ਨੂੰ ਇਸੇ ਤਹਿਤ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਰਹੱਦੀ ਖੇਤਰਾਂ ਅੰਦਰ ਸਰਵੇ ਜਾਰੀ ਹੈ ਅਤੇ ਇਨ੍ਹਾਂ ਇਲਾਕਿਆਂ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਲੋੜਵੰਦਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਧਰਮ ਪ੍ਰਚਾਰ ਲਹਿਰ ਦੌਰਾਨ ਸੰਗਤਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਗਰੀਬ ਵਿਦਿਆਰਥੀਆਂ ਦੇ ਨਾਲ-ਨਾਲ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੁਫ਼ਤ ਵਿਦਿਆ ਦਾ ਪ੍ਰਬੰਧ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਅੰਮ੍ਰਿਤਧਾਰੀ ਸਿੱਖ ਬੱਚੀਆਂ ਦੀ ਉੱਚ ਸਿੱਖਿਆ ਲਈ ਵੀ ਤਲਵੰਡੀ ਸਾਬੋ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੁਫ਼ਤ ਰਿਹਾਇਸ਼ੀ ਕੇਂਦਰ ਸਥਾਪਿਤ ਕੀਤੇ ਗਏ ਹਨ। ਇਥੇ ਪੜ੍ਹਾਈ, ਰਹਿਣ ਸਹਿਣ ਅਤੇ ਖਾਣੇ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਕਰਦੀ ਹੈ। ਇਸ ਤੋਂ ਇਲਾਵਾ ਸਿਹਤ ਸਹੂਲਤਾਂ ਲਈ ਸਰਹੱਦੀ ਪਿੰਡਾਂ ਵਿਚ ਮੈਡੀਕਲ ਕੈਂਪ ਵੀ ਸਮੇਂ ਸਮੇਂ ਲਗਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਸਭ ਸਹੂਲਤਾਂ ਲੋੜਵੰਦਾਂ ਲਈ ਹਨ ਅਤੇ ਸੰਗਤ ਨੂੰ ਇਸ ਦਾ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਅਖੌਤੀ ਇਸਾਈ ਪ੍ਰਚਾਰਕਾਂ ਦੇ ਝਾਂਸੇ ਤੋਂ ਸੁਚੇਤ ਰਹਿਣ।
ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਮੀਡੀਆ ਇੰਚਾਰਜ ਸ. ਹਰਭਜਨ ਸਿੰਘ ਵਕਤਾ, ਸ. ਜਸਕਰਨ ਸਿੰਘ, ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਸ. ਹਰਵਿੰਦਰ ਸਿੰਘ ਰੂਪੋਵਾਲੀ, ਸ. ਦਿਲਰਾਜ ਸਿੰਘ ਗਿੱਲ, ਪ੍ਰਿੰਸੀਪਲ ਮਨਜੀਤ ਕੌਰ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਖ਼ਜ਼ਾਨ ਸਿੰਘ, ਭਾਈ ਸੁਖਰਾਜ ਸਿੰਘ, ਭਾਈ ਬਲਵਿੰਦਰ ਸਿੰਘ ਝਬਾਲ, ਭਾਈ ਗੁਰਬਚਨ ਸਿੰਘ ਕਲਸੀਆਂ, ਭਾਈ ਦਿਲਬਾਗ ਸਿੰਘ, ਭਾਈ ਜਸਪਾਲ ਸਿੰਘ, ਭਾਈ ਲਖਬੀਰ ਸਿੰਘ, ਭਾਈ ਗੁਰਪ੍ਰੀਤ ਸਿੰਘ ਭੰਗੂ ਆਦਿ ਮੌਜੂਦ ਸਨ।