ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ॥ ੧॥ ਸੋਮਵਾਰ, ੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੧ ਅਪ੍ਰੈਲ, ੨੦੨੫ (ਅੰਗ: ੬੧੯)

ਅੰਮ੍ਰਿਤਸਰ, 27 ਅਪ੍ਰੈਲ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜਨਰਲ ਸਕੱਤਰ ਸ: ਅਮਰਜੀਤ ਸਿੰਘ ਚਾਵਲਾ ਤੇ ਅੰਤ੍ਰਿੰਗ ਕਮੇਟੀ ਮੈਂਬਰ ਸ: ਗੁਰਚਰਨ ਸਿੰਘ ਗਰੇਵਾਲ ਨੇ ਟਕਸਾਲੀ ਅਕਾਲੀ ਆਗੂ ਰਹੇ ਸਵਰਗੀ ਸ: ਸੁਰਜਨ ਸਿੰਘ ਠੇਕੇਦਾਰ ਦੀ ਨੂੰਹ ਅਤੇ ਸ: ਕੰਵਲਇੰਦਰ ਸਿੰਘ ਠੇਕੇਦਾਰ ਦੀ ਪਤਨੀ ਬੀਬੀ ਇੰਦਰਜੀਤ ਕੌਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਠੇਕੇਦਾਰ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਕਰਤਾ ਪੁਰਖ ਦੇ ਭਾਣੇ ਅਤੇ ਮੌਤ ਦੀ ਅਵੱਸ਼ਕਤਾ ਨੂੰ ਕੋਈ ਟਾਲ ਨਹੀਂ ਸਕਦਾ। ਗੁਰਬਾਣੀ ਅਜਿਹੇ ਸਮੇਂ ਸਾਡੇ ਲਈ ਢਾਰਸ ਬਣਦੀ ਹੈ। ਉਨ੍ਹਾਂ ਆਖਿਆ ਕਿ ਬੇਸ਼ੱਕ ਮਨੁੱਖ ਦਾ ਤੁਰ ਜਾਣਾ ਸੰਸਾਰੀ ਰਿਸ਼ਤਿਆਂ ਕਾਰਨ ਪੀੜਾ ਦਿੰਦਾ ਹੈ, ਪਰ ਪਰਮਾਤਮਾ ਦਾ ਹੁਕਮ ਅਟੱਲ ਹੈ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕਰਦਿਆਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।