ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਸ਼ਨਿਚਰਵਾਰ, ੨੭ ਹਾੜ (ਸੰਮਤ ੫੫੮ ਨਾਨਕਸ਼ਾਹੀ) ੧੧ ਜੁਲਾਈ, ੨੦੨੬ (ਅੰਗ: ੬੯੪)

ਅੰਮ੍ਰਿਤਸਰ 16 ਜੁਲਾਈ-
ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਲਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ।
ਸਮਾਗਮ ਮੌਕੇ ਵਿਚਾਰ ਕਰਦਿਆਂ ਭਾਈ ਵਿਸ਼ਾਲ ਸਿੰਘ ਨੇ ਸੰਗਤ ਨੂੰ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਨੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚਲਦਿਆਂ, ਸਿੱਖੀ ਕੇਸਾਂ ਸਵਾਸਾਂ ਨਾਲ ਨਿਭਾਈ, ਜਿਨ੍ਹਾਂ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ। ਭਾਈ ਵਿਸ਼ਾਲ ਸਿੰਘ ਨੇ ਨੌਜੁਆਨੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹੀਦ ਭਾਈ ਤਾਰੂ ਸਿੰਘ ਦੇ ਜੀਵਨ ਤੋਂ ਸੇਧ ਲੈਂਦਿਆਂ ਸਿੱਖੀ ਸਰੂਪ ਵਿਚ ਪ੍ਰਪੱਕ ਰਹਿਣ ਅਤੇ ਅੰਮ੍ਰਿਤਪਾਨ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਸ ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਜਗਤਾਰ ਸਿੰਘ, ਸ. ਸਤਿੰਦਰ ਸਿੰਘ ਵਧੀਕ ਮੈਨੇਜਰ ਸ. ਇਕਬਾਲ ਸਿੰਘ, ਮੀਤ ਮੈਨੇਜਰ ਸ. ਅਜੈ ਸਿੰਘ, ਸ. ਲਾਲ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।