ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਮੰਗਲਵਾਰ, ੭ ਜੇਠ (ਸੰਮਤ ੫੫੭ ਨਾਨਕਸ਼ਾਹੀ) ੨੦ ਮਈ, ੨੦੨੫ (ਅੰਗ: ੬੪੫)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 16 ਮਾਰਚ-
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸਕੱਤਰ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਸਿਰਮਜੀਤ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਮੀਤ ਸਿੰਘ ਬੁੱਟਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਇੰਚਾਰਜ ਸ. ਵਰਿੰਦਰ ਸਿੰਘ, ਸ. ਹਰਪਾਲ ਸਿੰਘ, ਸ. ਗੁਲਜ਼ਾਰ ਸਿੰਘ, ਮੈਨੇਜਰ ਸ. ਬਘੇਲ ਸਿੰਘ, ਖ਼ਜ਼ਾਨਚੀ ਸ. ਮੁਖਤਾਰ ਸਿੰਘ ਕੁਹਾੜਕਾ, ਸੁਪਰਵਾਈਜ਼ਰ ਸ. ਕੁਲਦੀਪ ਸਿੰਘ, ਸ. ਟੇਕ ਸਿੰਘ, ਮੁਖ਼ਤਿਆਰੇਆਮ ਸ. ਰਸ਼ਪਿੰਦਰ ਸਿੰਘ, ਸੇਵਾਦਾਰ ਸ. ਜਸਬੀਰ ਸਿੰਘ ਤੇ ਸ੍ਰੀ ਪ੍ਰੀਤਮ ਚੰਦ ਸ਼ਾਮਲ ਸਨ। ਭਾਈ ਗੁਰਦਾਸ ਹਾਲ ਵਿਖੇ ਕੀਤੇ ਗਏ ਸਮਾਗਮ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸਿਰੋਪਾਓ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ 31-31 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸਿੱਖ ਪੰਥ ਦੀ ਮਹਾਨ ਸੰਸਥਾ ਸ਼੍ਰੋਮਣੀ ਕਮੇਟੀ ਦੀਆਂ ਸੇਵਾਵਾਂ ਵਿਚ ਕਰਮਚਾਰੀਆਂ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨਵੇਂ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਏ ਅਧਿਕਾਰੀਆਂ ਦੇ ਤਜ਼ਰਬੇ ਤੋਂ ਸੇਧ ਲੈਣੀ ਚਾਹੀਦੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ. ਬਲਵਿੰਦਰ ਸਿੰਘ ਖੈਰਾਬਾਦ, ਚੀਫ ਅਕਾਊਂਟੈਂਟ ਸ. ਮਿਲਖਾ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਰਿਆੜ ਤੋਂ ਇਲਾਵਾ ਸੇਵਾ-ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।