ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੨੩ ਜੁਲਾਈ, ੨੦੨੬ (ਅੰਗ: ੬੯੪)

ਅੰਮ੍ਰਿਤਸਰ, 7 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਜਨਰਲ ਇਜਲਾਸ 28 ਅਕਤੂਬਰ 2024 ਨੂੰ ਸੱਦਣ ਦਾ ਐਲਾਨ ਕੀਤਾ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਇਸ ਵਾਰ ਅਹੁਦੇਦਾਰਾਂ ਦੀ ਚੋਣ ਵਾਸਤੇ ਸਾਲਾਨਾ ਇਜਲਾਸ 28 ਅਕਤੂਬਰ ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਇਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।