ਅੰਮ੍ਰਿਤਸਰ, 31 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਸ. ਨਿਰਵੈਲ ਸਿੰਘ ਤੇ ਸ. ਲਖਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਨ੍ਹਾਂ ਨੂੰ ਸੇਵਾ ਮੁਕਤ ਹੋਣ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਭਾਈ ਰਾਮ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਜਰਨਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਸਕੱਤਰ ਸ. ਪ੍ਰਤਾਪ ਸਿੰਘ ਨੇ ਸੇਵਾ ਮੁਕਤ ਹੋਏ ਸ. ਨਿਰਵੈਲ ਸਿੰਘ ਤੇ ਸ. ਲਖਬੀਰ ਸਿੰਘ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਦੀਆਂ ਗਤੀਵਿਧੀਆਂ ਨੂੰ ਸੰਗਤਾਂ ਤੱਕ ਪਹੁੰਚਾਉਣ ਦੀ ਜ਼ੁੰਮੇਵਾਰੀ ਨਿਭਾਉਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਿਜੈ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸਿਰਮਜੀਤ ਸਿੰਘ ਕੰਗ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੈਨੇਜਰ ਸ. ਸੁਖਰਾਜ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਸ. ਰਾਜਿੰਦਰ ਸਿੰਘ ਰੂਬੀ, ਸ. ਪਰਮਜੀਤ ਸਿੰਘ ਐਕਸੀਅਨ, ਸ. ਜਤਿੰਦਰਪਾਲ ਸਿੰਘ ਅਤੇ ਸੇਵਾ ਮੁਕਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।