ਅੰਮ੍ਰਿਤਸਰ, 31 ਮਾਰਚ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਸ. ਪਰਮਜੀਤ ਸਿੰਘ, ਸੁਪਰਵਾਈਜ਼ਰ ਸ. ਨਿਰੰਜਨ ਸਿੰਘ, ਸ/ਸੁਪਰਵਾਈਜ਼ਰ ਸ. ਇੰਦਰਜੀਤ ਸਿੰਘ, ਗੁਰਦੁਆਰਾ ਇੰਸਪੈਕਟਰ ਸ. ਲਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਸੁਪਰਵਾਈਜ਼ਰ ਸ. ਸੁਖਦੇਵ ਸਿੰਘ ਤੁੜ ਤੇ ਕਾਰਪੇਂਟਰ ਸ. ਸੁਖਦੇਵ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ।
ਇਸ ਮੌਕੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਗੁਰੂ ਘਰ ਦੀਆਂ ਸੇਵਾਵਾਂ ਵਿਚ ਡਿਊਟੀ ਮਿਲਣੀ ਵੱਡੇ ਭਾਗਾਂ ਦੀ ਗੱਲ ਹੈ, ਕਿਉਂਕਿ ਇਥੇ ਡਿਊਟੀ ਕਰਦਿਆਂ ਜਿਥੇ ਅਸੀਂ ਆਪਣਾ ਪਰਿਵਾਰਕ ਨਿਰਬਾਹ ਕਰਦੇ ਹਾਂ ਉਥੇ ਸਾਨੂੰ ਸੇਵਾ ਕਮਾਉਣ ਦਾ ਮੌਕਾ ਵੀ ਮਿਲਦਾ ਹੈ। ਉਨ੍ਹਾਂ ਸੇਵਾ ਮੁਕਤ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਦੀਆਂ ਗਤੀਵਿਧੀਆਂ ਨੂੰ ਸੰਗਤਾਂ ਤੱਕ ਪਹੁੰਚਾਉਣ ਲਈ ਸਹਿਯੋਗ ਕਰਦੇ ਰਹਿਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਕੁਲਦੀਪ ਸਿੰਘ ਰੋਡੇ, ਸ. ਗੁਰਚਰਨ ਸਿੰਘ ਕੋਹਾਲਾ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਅਤੇ ਸੇਵਾ ਮੁਕਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।