ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਵੀਰਵਾਰ, ੧੯ ਹਾੜ (ਸੰਮਤ ੫੫੭ ਨਾਨਕਸ਼ਾਹੀ) ੩ ਜੁਲਾਈ, ੨੦੨੫ (ਅੰਗ: ੬੦੧)

ਅੰਮ੍ਰਿਤਸਰ, 30 ਅਪ੍ਰੈਲ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਅਕਾਊਂਟੈਂਟ ਸ. ਹਰਦੇਵ ਸਿੰਘ, ਸੁਪਰਵਾਈਜ਼ਰ ਸ. ਤਰਸੇਮ ਸਿੰਘ, ਸ. ਨਰਿੰਦਰ ਸਿੰਘ, ਪ੍ਰਚਾਰਕ ਸ. ਜਸਬੀਰ ਸਿੰਘ, ਸ. ਜਸਵੰਤ ਸਿੰਘ ਹੈਲਪਰ ਤੇ ਸ. ਸ਼ਮਸ਼ੇਰ ਸਿੰਘ ਸੇਵਾਦਾਰ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ। ਉਨ੍ਹਾਂ ਦੇ ਸੇਵਾ ਮੁਕਤ ਹੋਣ ਸਮੇਂ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਸਨਮਾਨ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਨ੍ਹਾਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਨਵੇਂ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਤਜ਼ਰਬੇ ਤੋਂ ਸੇਧ ਲੈਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਸਿਰਮੌਰ ਸੰਸਥਾ ਹੈ, ਜੋ ਦੁਨੀਆਂ ਭਰ ਅੰਦਰ ਸਿੱਖ ਕੌਮ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਸਦਾ ਤੱਤਪਰ ਰਹਿੰਦੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕੀਤੀਆਂ ਜਾਂਦੀਆਂ ਸੇਵਾਵਾਂ ਵਿਚ ਇਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਸੇਵਾਮੁਕਤ ਹੋਏ ਮੁਲਾਜ਼ਮਾਂ ਦੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ। ਇਸ ਮੌਕੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।
ਇਸ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਸ. ਹਰਪਾਲ ਸਿੰਘ ਜੱਲਾ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ, ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ, ਸੁਪਰਡੰਟ ਸ. ਨਿਸ਼ਾਨ ਸਿੰਘ ਆਦਿ ਮੌਜੂਦ ਸਨ।