ਅੰਮ੍ਰਿਤਸਰ, 6 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਆਈ.ਏ. ਸ. ਸਵਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਵੱਲੋਂ ਸਿੱਖ ਸੰਸਥਾ ਵਿਚ ਨਿਭਾਈਆਂ ਸੇਵਾਵਾਂ ਨੂੰ ਯਾਦ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸ. ਸਵਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਵਿਚ ਰਹਿੰਦਿਆਂ ਸ਼ਲਾਘਾਯੋਗ ਕਾਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਸ. ਸਵਿੰਦਰ ਸਿੰਘ ਦਾ ਅਕਾਲ ਚਲਾਣਾ ਜਿਥੇ ਪਰਿਵਾਰ ਲਈ ਵੱਡਾ ਘਾਟਾ ਹੈ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਪਰਿਵਾਰ ਵਾਸਤੇ ਵੀ ਦੁਖਦਾਈ ਹੈ। ਉਨ੍ਹਾਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਡਾ. ਰੂਪ ਸਿੰਘ, ਸਾਬਕਾ ਸਕੱਤਰ ਸ. ਜੋਗਿੰਦਰ ਸਿੰਘ ਅਦਲੀਵਾਲ, ਸ. ਬਲਵਿੰਦਰ ਸਿੰਘ ਜੋੜਾਸਿੰਘਾ, ਸ. ਦਿਲਜੀਤ ਸਿੰਘ ਬੇਦੀ ਅਤੇ ਹੋਰ ਅਧਿਕਾਰੀਆਂ ਨੇ ਵੀ ਸ. ਸਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।
ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ ਧਾਮੀ ਨੇ ਦੱਸਿਆ ਕਿ ਸ. ਸਵਿੰਦਰ ਸਿੰਘ ਸਾਬਕਾ ਆਈ.ਏ. ਨਮਿਤ 11 ਮਈ, 2024 ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਭਾਈ ਸੇਵਾ ਸਿੰਘ ਹਾਲ, ਸੁਲਤਾਨਵਿੰਡ ਗੇਟ, ਸ੍ਰੀ ਅੰਮ੍ਰਿਤਸਰ ਵਿਖੇ 12:30 ਵਜੇ ਹੋਵੇਗਾ।