ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਮੰਗਲਵਾਰ, ੨੪ ਹਾੜ (ਸੰਮਤ ੫੫੭ ਨਾਨਕਸ਼ਾਹੀ) ੮ ਜੁਲਾਈ, ੨੦੨੫ (ਅੰਗ: ੬੪੭)

ਅੰਮ੍ਰਿਤਸਰ, 12 ਅਕਤੂਬਰ-
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 19 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਪੁਰਬ ਸਬੰਧੀ ਅੱਜ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਦੇ ਦੁਕਾਨਦਾਰਾਂ ਨੂੰ ਸੱਦਾ ਪੱਤਰ ਦਿੱਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਦੇ  ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਬਾਬਾ ਸੁਖਵਿੰਦਰ ਸਿੰਘ ਕਾਰ ਸੇਵਾ ਭੂਰੀ ਵਾਲੇ, ਬਾਬਾ ਡਾ. ਧਰਮਜੀਤ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਦੁਕਾਨਦਾਰਾਂ ਨੂੰ ਪ੍ਰਕਾਸ਼ ਗੁਰਪੁਰਬ ਮਨਾਉਣ ਸਬੰਧੀ ਸੱਦਾ ਪੱਤਰ ਅਤੇ ਲੱਡੂਆਂ ਦਾ ਪ੍ਰਸ਼ਾਦ ਦਿੱਤਾ। ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੁਕਾਨਦਾਰਾਂ ਨੂੰ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਵਰੋਸਾਈ ਨਗਰੀ ਦੇ ਵਸਨੀਕ ਹੋਣਾ ਸਾਡੀ ਖੁਸ਼ਕਿਸਮਤੀ ਹੈ। ਇਸ ਲਈ ਸ਼ਹਿਰ ਦੇ ਬਾਨੀ ਗੁਰੂ ਸਾਹਿਬ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨਾ ਸਾਡਾ ਫਰਜ਼ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਪ੍ਰੇਰਨਾ ਕੀਤੀ ਕਿ ਇਸ ਮਹਾਨ ਗੁਰਪੁਰਬ ਮੌਕੇ ਸਾਡਾ ਸਭ ਦਾ ਸਾਂਝਾ ਫਰਜ਼ ਬਣਦਾ ਹੈ ਕਿ ਅਸੀਂ ਇਸ ਮੌਕੇ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਆਪੋ ਆਪਣਾ ਯੋਗਦਾਨ ਪਾਈਏ, ਤਾਂ ਜੋ ਦੇਸ਼ ਵਿਦੇਸ਼ ਤੋਂ ਪੁੱਜਦੀਆਂ ਸੰਗਤਾਂ ਚੰਗਾ ਪ੍ਰਭਾਵ ਲੈ ਕੇ ਜਾਣ।  ਉਨ੍ਹਾਂ ਦੁਕਾਨਦਾਰਾਂ ਨੂੰ ਆਪੋ ਆਪਣੀਆਂ ਦੁਕਾਨਾਂ ਦੀ ਸਜਾਵਟ ਕਰਨ ਅਤੇ ਸਾਫ ਸਫਾਈ ਦਾ ਖਾਸ ਖਿਆਲ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਰਜਿੰਦਰ ਸਿੰਘ ਰੂਬੀ, ਸ. ਇਕਬਾਲ ਸਿੰਘ ਮੁਖੀੇ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਵੀ ਮੌਜੂਦ ਸਨ।