ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਸ਼ਨਿਚਰਵਾਰ, ੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੯ ਅਪ੍ਰੈਲ, ੨੦੨੫ (ਅੰਗ: ੫੯੨)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

 

ਅੰਮ੍ਰਿਤਸਰ, 28 ਨਵੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਬੀਰ ਸਿੰਘ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸਰਵਣ ਕਰਵਾਇਆ। ਉਨ੍ਹਾਂ ਸੰਗਤਾਂ ਨਾਲ ਭਾਈ ਮਰਦਾਨਾ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਕਰਦਿਆਂ ਕਿਹਾ ਕਿ ਭਾਈ ਮਰਦਾਨਾ ਜੀ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਸਨ, ਜਿਨ੍ਹਾਂ ਨੂੰ ਲੰਮਾਂ ਸਮਾਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਾਥ ਪ੍ਰਾਪਤ ਹੋਇਆ। ਭਾਈ ਮਰਦਾਨਾ ਜੀ ਨੇ ਸਬਰ, ਸਿਦਕ ਤੇ ਭਰੋਸੇ ਨਾਲ ਗੁਰੂ ਸਾਹਿਬ ਦੀ ਸੇਵਾ ਕੀਤੀ। ਉਨ੍ਹਾਂ ਸੰਗਤਾਂ ਨੂੰ ਭਾਈ ਮਰਦਾਨਾ ਜੀ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਵੀ ਕੀਤੀ। ਸਮਾਗਮ ’ਚ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਪੰਜਾਬ ਦੇ ਨੁਮਾਇੰਦੇ ਵੱਡੀ ਗਿਣਤੀ ਵਿਚ ਸੰਗਤਾਂ ਨਾਲ ਸ਼ਾਮਲ ਹੋਏ।
ਇਸ ਮੌਕੇ ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਇਕਬਾਲ ਸਿੰਘ ਮੁਖੀ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ, ਕਥਾਵਾਚਕ ਭਾਈ ਹਰਮਿੱਤਰ ਸਿੰਘ ਸਮੇਤ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਵੱਲੋਂ ਸ. ਰਜਿੰਦਰ ਸਿੰਘ ਬਿੱਟੂ, ਜੀਤ ਸਿੰਘ ਗੋਰੀਆ, ਸ. ਤਰਸੇਮ ਸਿੰਘ, ਸ. ਅਮਰੀਕ ਸਿੰਘ, ਪਾਲ ਕਰੈਸ਼ੀ, ਸ. ਸਰਦਾਰਾ ਸਿੰਘ, ਸ. ਬਲਵਿੰਦਰ ਸਿੰਘ, ਸ. ਜਗਤਾਰ ਸਿੰਘ, ਸ੍ਰੀ ਅਸ਼ੋਕ ਕੁਮਾਰ, ਮੁਸ਼ਤਾਕ ਕਿੰਗ, ਅਬਦੁਲ ਝੱਸ, ਸ. ਅਮਰਜੀਤ ਸਿੰਘ,  ਸਲਮਾਨ ਝੱਸ, ਮੀਨਾ ਹੋਰੀਆ, ਰਮਨਦੀਪ ਭਾਂਬਰੀ, ਸੋਨੀਆ ਭਾਂਬਰੀ, ਹਰਮੀਤ ਕੌਰ, ਕਮਲ, ਹਰਪ੍ਰੀਤ ਕੌਰ, ਹਰਦੀਪ ਕੌਰ, ਮਨਜੀਤ ਕੌਰ, ਮੱਖਣ ਜਗੇੜਾ, ਬੀਬੀ ਪ੍ਰਵੀਨ ਕੌਰ ਆਦਿ ਮੌਜੂਦ ਸਨ।