ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸਲੋਕ ਮਃ ੩ ॥ ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥ ਸ਼ੁੱਕਰਵਾਰ, ੯ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੨੪ ਜੁਲਾਈ, ੨੦੨੬ (ਅੰਗ: ੫੫੫)

ਅੰਮ੍ਰਿਤਸਰ, 5 ਮਾਰਚ-
ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2024 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 25 ਮਾਰਚ 2024 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਜੂਨ ਮਹੀਨੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ। ਪਾਸਪੋਰਟ ਦੇ ਨਾਲ ਪਛਾਣ ਪੱਤਰ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਵੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਸਰਕਾਰ ਨੂੰ ਭੇਜੇ ਜਾ ਸਕਣ।