ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੨੩ ਜੁਲਾਈ, ੨੦੨੬ (ਅੰਗ: ੬੯੪)

ਅੰਮ੍ਰਿਤਸਰ, 22 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੂਸਰੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਨੂੰ ਗੁਰਮੁੱਖੀ ਦਿਵਸ ਵਜੋਂ ਮਨਾਉਂਦਿਆ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ।
ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਗੁਰਪੁਰਬ ਨੂੰ ਗੁਰਮੁੱਖੀ ਦਿਵਸ ਵਜੋਂ ਮਨਾਉਣ ਦਾ ਮਤਾ ਪਾਸ ਕੀਤਾ ਸੀ। ਇਸੇ ਨੂੰ ਸਮਰਪਿਤ ਕਰਵਾਏ ਇਨ੍ਹਾਂ ਮੁਕਾਬਲਿਆਂ ਵਿੱਚ ਗੁਰਬਾਣੀ ਕੀਰਤਨ ਤੋਂ ਇਲਾਵਾ ਗੁਰਮੁੱਖੀ ਦੀ ਸੁੰਦਰ ਲਿਖਾਈ ਤੇ ਭਾਸ਼ਣ ਦੇ ਮੁਕਾਬਲੇ ਹੋਏ, ਜਿਸ ਵਿਚ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਦਾ ਨਤੀਜਾ ਤਿਆਰ ਕਰਨ ਦੀ ਸੇਵਾ ਡਾ. ਪਰਮਜੀਤ ਸਿੰਘ, ਪ੍ਰਚਾਰਕ ਭਾਈ ਗੁਰਰਾਜ ਸਿੰਘ, ਸ. ਹਰਦੀਪ ਸਿੰਘ ਆਰਟਿਸਟ ਤੇ ਬੀਬੀ ਪਰਮਜੀਤ ਕੌਰ ਨੇ ਨਿਭਾਈ।
ਇਸ ਮੈਨੇਜਰ ਸ. ਨਰਿੰਦਰ ਸਿੰਘ, ਸ. ਰਾਜਿੰਦਰ ਸਿੰਘ ਰੂਬੀ, ਸ. ਗੁਰਿੰਦਰ ਸਿੰਘ ਦੇਵੀਦਾਸਪੁਰ, ਸ. ਗੁਰਪ੍ਰੀਤ ਸਿੰਘ ਰੋਡੇ, ਪ੍ਰਿੰਸੀਪਲ ਡਾ. ਫੁਲਵਿੰਦਰਪਾਲ ਸਿੰਘ, ਪ੍ਰਿੰਸੀਪਲ ਰਾਜਿੰਦਰ ਸਿੰਘ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਬੀਬੀ ਰਣਜੀਤ ਕੌਰ ਪੰਨਵਾ, ਬੀਬੀ ਅਮਰਜੀਤ ਕੌਰ, ਪ੍ਰਿੰਸੀਪਲ ਗੁਰਜੀਤ ਸਿੰਘ, ਡਾ. ਜਸਵੰਤ ਸਿੰਘ ਆਦਿ ਹਾਜ਼ਰ ਸਨ।