ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਸ਼ੁੱਕਰਵਾਰ, ੨੬ ਹਾੜ (ਸੰਮਤ ੫੫੮ ਨਾਨਕਸ਼ਾਹੀ) ੧੦ ਜੁਲਾਈ, ੨੦੨੬ (ਅੰਗ: ੬੮੦)

ਅੰਮ੍ਰਿਤਸਰ, 24 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਹਰੜ ਕਲਾਂ ਅਤੇ ਲੱਖੂਵਾਲ ਦੇ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਪੀਣ ਲਈ ਪਾਣੀ ਅਤੇ ਖਾਣ ਦੀਆਂ ਵਸਤਾਂ ਅੱਜ ਸ੍ਰੀ ਦਰਬਾਰ ਸਾਹਿਬ ਤੋਂ ਭੇਜੀਆਂ ਗਈਆਂ ਹਨ। ਜਿਕਰਯੋਗ ਹੈ ਕਿ ਇੱਕ ਸਕੂਲ ਅਧਿਆਪਕ ਵੱਲੋਂ ਹੜ੍ਹ ਕਾਰਨ ਹੋਏ ਗੰਧਲੇ ਪਾਣੀ ਸਬੰਧੀ ਪੋਸਟ ਪਾ ਕੇ ਬੱਚਿਆਂ ਲਈ ਪੀਣ ਵਾਲੇ ਪਾਣੀ ਦੀ ਮੰਗ ਕੀਤੀ ਗਈ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਿਆਨ ਵਿੱਚ ਆਉਣ ’ਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਵੱਲੋਂ ਬੱਚਿਆਂ ਲਈ ਯੋਗ ਪ੍ਰਬੰਧ ਵਾਸਤੇ ਮੈਨੇਜਰ ਸ. ਰਜਿੰਦਰ ਸਿੰਘ ਰੂਬੀ ਦੀ ਡਿਊਟੀ ਲਗਾਈ ਗਈ ਸੀ।
ਅੱਜ ਸ਼੍ਰੋਮਣੀ ਕਮੇਟੀ ਦੀ ਟੀਮ ਵੱਲੋਂ ਹਲਕਾ ਮੈਂਬਰ ਸ. ਅਮਰੀਕ ਸਿੰਘ ਵਿਛੋਆ ਤੇ ਸ. ਜੋਧ ਸਿੰਘ ਸਮਰਾ ਦੇ ਸਹਿਯੋਗ ਨਾਲ ਅਜਨਾਲਾ ਦੇ ਪਿੰਡ ਹਰੜ ਕਲਾਂ ਅਤੇ ਲੱਖੂਵਾਲ ਦੇ ਸਕੂਲਾਂ ਦੇ ਵਿਦਿਆਰਥੀਆਂ ਤੱਕ ਸਾਫ਼ ਪਾਣੀ ਅਤੇ ਖਾਣ ਲਈ ਹੋਰ ਵਸਤੂਆਂ ਪਹੁੰਚਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਨੇਜਰ ਸ. ਰਜਿੰਦਰ ਸਿੰਘ ਰੂਬੀ ਨੇ ਦੱਸਿਆ ਕਿ ਕਈ ਦਿਨ ਹੜ੍ਹਾਂ ਦਾ ਪਾਣੀ ਖਲੋਤਾ ਰਹਿਣ ਕਰਕੇ ਧਰਤੀ ਹੇਠਲੇ ਮੰਡ ਦਾ ਗੰਦਲਾ ਪਾਣੀ ਪੀਣ ਨਾਲ ਬੱਚਿਆਂ ਦੇ ਪੇਟ ਖ਼ਰਾਬ ਹੋਣ ਅਤੇ ਹੋਰ ਬਿਮਾਰੀਆਂ ਲੱਗਣ ਦਾ ਡਰ ਬਣਿਆ ਹੋਇਆ ਹੈ। ਸਕੂਲ ਅਧਿਆਪਕ ਵੱਲੋਂ ਇਸ ਬਾਰੇ ਪਾਈ ਪੋਸਟ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਬੱਚਿਆਂ ਲਈ ਪੀਣ ਵਾਲੇ ਸਾਫ ਪਾਣੀ ਮੁਹੱਈਆ ਕਰਵਾਇਆ ਗਿਆ ਹੈ। ਸਕੂਲ ਅਧਿਆਪਕ ਸ. ਸਤਨਾਮ ਸਿੰਘ ਜੱਸੜ ਅਤੇ ਹੋਰ ਅਧਿਆਪਕਾਂ ਨੇ ਸ਼੍ਰੋਮਣੀ ਕਮੇਟੀ ਦਾ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ।