ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਵੀਰਵਾਰ, ੧੮ ਹਾੜ (ਸੰਮਤ ੫੫੮ ਨਾਨਕਸ਼ਾਹੀ) ੦੨ ਜੁਲਾਈ, ੨੦੨੬ (ਅੰਗ: ੬੦੮)

ਅੰਮ੍ਰਿਤਸਰ, 2 ਫ਼ਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੂੰ ਮਾਨਯੋਗ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਨਿਆਪਾਲਿਕਾ ’ਤੇ ਸਮਾਜ ਦਾ ਹਮੇਸ਼ਾ ਯਕੀਨ ਰਿਹਾ ਹੈ ਅਤੇ ਹਰ ਵਿਅਕਤੀ ਅਦਾਲਤਾਂ ਤੋਂ ਇਨਸਾਫ਼ ਦੀ ਆਸ ਰੱਖਦਾ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦਾ ਸ. ਬਿਕਰਮ ਸਿੰਘ ਮਜੀਠੀਆ ਸਬੰਧੀ ਇਹ ਇਕ ਚੰਗਾ ਫੈਸਲਾ ਹੈ, ਜਿਸ ਨਾਲ ਨਿਰਪੱਖ ਨਿਆਪ੍ਰਣਾਲੀ ’ਤੇ ਭਰੋਸਾ ਹੋਰ ਮਜਬੂਤ ਹੋਵੇਗਾ।