ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਮੰਗਲਵਾਰ, ੧੬ ਹਾੜ (ਸੰਮਤ ੫੫੮ ਨਾਨਕਸ਼ਾਹੀ) ੩੦ ਜੂਨ, ੨੦੨੬ (ਅੰਗ: ੬੭੫)

ਅੰਮ੍ਰਿਤਸਰ, 9 ਜੂਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੁਲਾਜ਼ਮਾਂ ਵੱਲੋਂ ਸਿੱਖ ਪੰਥ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਗੁਰਮੀਤ ਸਿੰਘ ਬੂਹ ਸਮੇਤ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਖਾਲਸਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸਰਵਣ ਕਰਵਾਇਆ।
ਇਸੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਮਾਗਮ ਸਿੱਖ ਪੰਥ ਦੀ ਮਜ਼ਬੂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਨੂੰ ਸਮਰਪਿਤ ਸੀ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਸਿੱਖ ਪੰਥ ਸਦਾ ਚੜ੍ਹਦੀ ਕਲਾ ਵਿਚ ਰਹੇ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਰਪਨ ਭਾਵ ਨਾਲ ਸੇਵਾ ਕਰਨ ਦੀ ਪ੍ਰੇਰਨਾ ਕੀਤੀ।
ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ਼ਹੀਦ ਭਾਈ ਸਤਵੰਤ ਸਿੰਘ ਦੇ ਭਰਾ ਭਾਈ ਵਰਿਆਮ ਸਿੰਘ ਅਗਵਾਨ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ. ਗੁਰਦਿਆਲ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਜਸਪਾਲ ਸਿੰਘ ਢੱਡੇ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਲਾਲ ਸਿੰਘ ਸਮੇਤ ਸਮੁੱਚਾ ਸਟਾਫ਼ ਹਾਜ਼ਰ ਸੀ।