ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਐਤਵਾਰ, ੨੮ ਹਾੜ (ਸੰਮਤ ੫੫੮ ਨਾਨਕਸ਼ਾਹੀ) ੧੨ ਜੁਲਾਈ, ੨੦੨੬ (ਅੰਗ: ੬੮੬)

ਅੰਮ੍ਰਿਤਸਰ, 28 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਦੇ ਪਿਤਾ ਸ. ਕਿਰਪਾਲ ਸਿੰਘ ਭਿੱਟੇਵੱਡ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਮਾਜ ਅੰਦਰ ਪਿਤਾ ਦਾ ਰਿਸ਼ਤਾ ਵੱਡੀ ਅਹਿਮੀਅਤ ਵਾਲਾ ਹੁੰਦਾ ਹੈ ਅਤੇ ਸ. ਕਿਰਪਾਲ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਿਸ਼ ਕਰਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਵਿਦਿਆ ਸ. ਸੁਖਮਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੇ ਸਿੰਘ, ਸ. ਤੇਜਿੰਦਰ ਸਿੰਘ ਪੱਡਾ ਤੇ ਸ. ਪ੍ਰੀਤਪਾਲ ਸਿੰਘ ਨੇ ਵੀ ਸ. ਸੁਰਜੀਤ ਸਿੰਘ ਭਿੱਟੇਵੱਡ ਸਿੰਘ ਤੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।