ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਸੇਵਾ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ

ਅੰਮ੍ਰਿਤਸਰ, 15 ਮਈ –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਨਾਲ ਸੰਬੰਧਿਤ ਇਤਿਹਾਸਕ ਗੁਰਦੁਆਰਾ ਕੰਧ ਸਾਹਿਬ ਬਟਾਲਾ ਵਿਖੇ ਅੱਜ ਅਰਦਾਸ ਉਪਰੰਤ ਵੱਖ-ਵੱਖ ਕਾਰਜਾਂ ਦੀ ਟੱਪ ਲਗਾ ਕੇ ਸ਼ੁਰੂਆਤ ਕੀਤੀ ਗਈ। ਕਾਰਸੇਵਾ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪਦਮਸ੍ਰੀ ਬਾਬਾ ਸੇਵਾ ਸਿੰਘ ਕਾਰਸੇਵਾ ਖਡੂਰ ਸਾਹਿਬ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਇਸ ਇਤਿਹਾਸਕ ਅਸਥਾਨ ਦੇ ਵੱਖ-ਵੱਖ ਕਾਰਜਾਂ ਦੀ ਸੇਵਾ ਕਰਵਾਈ ਜਾ ਰਹੀ ਹੈ। ਇਨ੍ਹਾਂ ਕਾਰਜਾਂ ਵਿਚ ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ, ਲੰਗਰ ਹਾਲ, ਦੀਵਾਨ ਹਾਲ, ਜੋੜਾ ਘਰ ਅਤੇ ਪਾਰਕਿੰਗ ਆਦਿ ਸ਼ਾਮਲ ਹਨ। ਇਸ ਇਤਿਹਾਸਕ ਅਸਥਾਨ ਦੇ ਮਹੱਤਵ ਨੂੰ ਮੁਖ ਰੱਖਦਿਆਂ ਇਸ ਦੀ ਦਿੱਖ ਹੂਬਹੂ ਰੱਖੀ ਜਾਵੇਗੀ, ਜਿਸ ਲਈ ਮਾਹਿਰਾਂ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ। ਐਡਵੋਕੇਟ ਧਾਮੀ ਨੇ ਦੱਸਿਆ ਕਿ ਇਨ੍ਹਾਂ ਵੱਖ-ਵੱਖ ਕਾਰਜਾਂ ਦੀ ਕਾਰਸੇਵਾ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੂੰ ਸੌਂਪੀ ਗਈ ਹੈ। ਉਨ੍ਹਾਂ ਸੰਗਤਾਂ ਨੂੰ ਤਨ ਮਨ ਧੰਨ ਕਰਕੇ ਚੱਲ ਰਹੀਆਂ ਸੇਵਾਵਾਂ ਵਿਚ ਸਹਿਯੋਗ ਬਣਨ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਭਾਈ ਰਾਜਿੰਦਰ ਸਿੰਘ ਮਹਿਤਾ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਸ. ਗੁਰਨਾਮ ਸਿੰਘ ਜੱਸਲ, ਬੀਬੀ ਜਸਬੀਰ ਕੌਰ ਜਫਰਵਾਲ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਐਕਸੀਅਨ ਸ. ਜਤਿੰਦਰਪਾਲ ਸਿੰਘ, ਸੀਨੀਅਰ ਅਕਾਲੀ ਆਗੂ ਸ. ਗੁਰਇਕਬਾਲ ਸਿੰਘ ਮਾਹਲ, ਸ. ਸੁਖਬੀਰ ਸਿੰਘ ਵਾਹਲਾ, ਸ. ਰਾਜਨਬੀਰ ਸਿੰਘ ਘੁਮਾਣ, ਸ. ਸ਼ਮਸ਼ੇਰ ਸਿੰਘ, ਪ੍ਰੋ. ਧਿਆਨ ਸਿੰਘ ਬਟਾਲਾ, ਸ. ਅਮਰਜੀਤ ਸਿੰਘ ਸੇਖਵਾਂ, ਸ. ਪ੍ਰੇਮ ਸਿੰਘ ਜੈਤੂਸਰਜਾ, ਮਾਸਟਰ ਜੋਗਿੰਦਰ ਸਿੰਘ ਅਚਲੀ ਗੇਟ, ਸ. ਰਾਜਿੰਦਰ ਸਿੰਘ ਪਦਮ, ਸ. ਪਲਵਿੰਦਰ ਸਿੰਘ ਲੰਬੜਦਾਰ, ਸ. ਹੰਸਪਾਲ ਸਿੰਘ, ਮਾਸਟਰ ਪ੍ਰਵੀਨ ਸਿੰਘ, ਸ੍ਰੀ ਨਰੇਸ਼ ਮਹਾਜਨ, ਐਸਡੀਓ ਸ. ਸੁਖਬੀਰ ਸਿੰਘ, ਐਲਏ ਸ. ਸੁਖਬੀਰ ਸਿੰਘ, ਜੇਈ ਸ. ਰਘਬੀਰ ਸਿੰਘ, ਸੁਪਰਵਾਈਜ਼ਰ ਸ. ਸੁਖਜਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ, ਮੈਨੇਜਰ ਸ. ਜਤਿੰਦਰ ਸਿੰਘ, ਸ. ਸਰਬਜੀਤ ਸਿੰਘ, ਸ. ਰਣਜੀਤ ਸਿੰਘ ਕਲਿਆਣਪੁਰ, ਸ. ਸਤਨਾਮ ਸਿੰਘ, ਸ. ਮਨਜੀਤ ਸਿੰਘ, ਸ. ਦਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਅਧਿਕਾਰੀ, ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।