ਅੰਮ੍ਰਿਤਸਰ, ੩੦ ਅਗਸਤ- ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਨਾਲ ਸਬੰਧਤ ਸ੍ਰੀ ਗੁਰੂ ਰਾਮਦਾਸ ਲਾਇਬ੍ਰੇਰੀ ਵਿਖੇ ਲਾਇਬ੍ਰੇਰੀਅਨ ਵਜੋਂ ਸੇਵਾ ਨਿਭਾਅ ਰਹੇ ਬੀਬੀ ਸੁਖਵਿੰਦਰ ਕੌਰ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱੱਤੀ ਗਈ। ਇਸ ਸਬੰਧ ਵਿਚ ਕੀਤੇ ਗਏ ਇਕ ਸੰਖੇਪ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਸਕੱਤਰ ਸਿੰਘ, ਮੈਨੇਜਰ ਸ. ਮੁਖਤਾਰ ਸਿੰਘ ਸਮੇਤ ਹੋਰਨਾਂ ਅਧਿਕਾਰੀਆਂ ਨੇ ਬੀਬੀ ਸੁਖਵਿੰਦਰ ਕੌਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਕੱਤਰ ਸ. ਮਨਜੀਤ ਸਿੰਘ ਬਾਠ ਤੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਬੀਬੀ ਸੁਖਵਿੰਦਰ ਕੌਰ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਬੀਬੀ ਸੁਖਵਿੰਦਰ ਕੌਰ ਵੱਲੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵਿਚ ੩੦ ਸਾਲ ਦੇ ਕਰੀਬ ਬੇਦਾਗ ਸੇਵਾਵਾਂ ਨਿਭਾਈਆਂ ਹਨ ਅਤੇ ਇਨ੍ਹਾਂ ਦੇ ਤਜ਼ਰਬੇ ਤੋਂ ਨਵੇਂ ਮੁਲਾਜ਼ਮਾਂ ਨੂੰ ਸੇਧ ਲੈਣੀ ਚਾਹੀਦੀ ਹੈ। ਇਸ ਮੌਕੇ ਬੀਬੀ ਸੁਖਵਿੰਦਰ ਕੌਰ ਨੇ ਹਾਜ਼ਰੀਨ ਦਾ ਧੰਨਵਾਦ ਕੀਤਾ। ਇਸ ਮੌਕੇ ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ ਤੇ ਸ. ਨਿਸ਼ਾਨ ਸਿੰਘ, ਬੀਬੀ ਮਨਮੋਹਨ ਕੌਰ ਇੰਚਾਰਜ ਗੁਰਮਤਿ ਪ੍ਰਕਾਸ਼, ਸਿੱਖ ਇਤਿਹਾਸਕ ਰੀਸਰਚ ਬੋਰਡ ਦੀ ਇੰਚਾਰਜ ਡਾ. ਅਮਰਜੀਤ ਕੌਰ, ਸਕਾਲਰ ਡਾ. ਰਣਜੀਤ ਕੌਰ ਪੰਨਵਾਂ, ਸ. ਪਰਉਪਕਾਰ ਸਿੰਘ ਅਕਾਊਂਟੈਂਟ, ਸ. ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਬੀਬੀ ਜਗਦੀਪ ਕੌਰ, ਬੀਬੀ ਕਿਰਨਦੀਪ ਕੌਰ, ਸ. ਅਮਰਜੋਤ ਸਿੰਘ ਸੇਖਵਾਂ ਆਦਿ ਮੌਜੂਦ ਸਨ।