ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਵੀਰਵਾਰ, ੧੯ ਹਾੜ (ਸੰਮਤ ੫੫੭ ਨਾਨਕਸ਼ਾਹੀ) ੩ ਜੁਲਾਈ, ੨੦੨੫ (ਅੰਗ: ੬੦੧)

ਅੰਮ੍ਰਿਤਸਰ, 30 ਅਪ੍ਰੈਲ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰਗਟ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਅਮਰੀਕ ਸਿੰਘ ਨੇ ਸੰਗਤ ਨੂੰ ਸਰਦਾਰ ਹਰੀ ਸਿੰਘ ਨਲਵਾ ਦੇ ਜੀਵਨ ਇਤਿਹਾਸ ਨਾਲ ਜੋੜਿਆ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਨੇ ਆਪਣੀ ਬਹਾਦਰੀ ਨਾਲ ਦੁਨੀਆਂ ਵਿਚ ਲੋਹਾ ਮਨਵਾਇਆ ਅਤੇ ਦਰਾ ਖੈਬਰ ਤੱਕ ਜਿੱਤਾਂ ਪ੍ਰਾਪਤ ਕੀਤੀਆਂ। ਉਨ੍ਹਾਂ ਕਿਹਾ ਕਿ ਸਰਦਾਰ ਹਰੀ ਸਿੰਘ ਨਲਵਾ ਦਾ ਸਿੱਖ ਰਾਜ ਦੀ ਸਥਾਪਤੀ ਵਿੱਚ ਵੀ ਵਿਸ਼ੇਸ਼ ਯੋਗਦਾਨ ਸੀ।  ਐਡਵੋਕੇਟ ਧਾਮੀ ਨੇ ਸਿੱਖ ਜਰਨੈਲ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕਰਦਿਆਂ ਕੌਮੀ ਇਕਜੁਟਤਾ ਦੀ ਅਪੀਲ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ. ਹਰਭਜਨ ਸਿੰਘ ਵਕਤਾ, ਮੈਨੇਜਰ ਸ. ਨਰਿੰਦਰ ਸਿੰਘ, ਸ. ਸਤਿੰਦਰ ਸਿੰਘ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਬਿਕਰਮਜੀਤ ਸਿੰਘ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਆਦਿ ਮੌਜੂਦ ਸਨ।