ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਬੁੱਧਵਾਰ, ੭ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੨੨ ਜੁਲਾਈ, ੨੦੨੬ (ਅੰਗ: ੬੯੪)

ਅੰਮ੍ਰਿਤਸਰ 16 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।
ਸਮਾਗਮ ਮੌਕੇ ਵਿਚਾਰ ਕਰਦਿਆਂ  ਭਾਈ ਹਰਮਿੱਤਰ ਸਿੰਘ ਨੇ ਸੰਗਤ ਨੂੰ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਨੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚਲਦਿਆਂ, ਸਿੱਖੀ ਕੇਸਾਂ ਸਵਾਸਾਂ ਨਾਲ ਨਿਭਾਈ। ਉਨ੍ਹਾਂ ਕਿਹਾ ਕਿ ਭਾਈ ਤਾਰੂ ਸਿੰਘ ਜੀ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ। ਭਾਈ ਹਰਮਿੱਤਰ ਸਿੰਘ ਨੇ ਨੌਜੁਆਨੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹੀਦ ਭਾਈ ਤਾਰੂ ਸਿੰਘ ਦੇ ਜੀਵਨ ਤੋਂ ਸੇਧ ਲੈਂਦਿਆਂ ਸਿੱਖੀ ਸਰੂਪ ਵਿਚ ਪ੍ਰਪੱਕ ਰਹਿਣ ਅਤੇ ਅੰਮ੍ਰਿਤਪਾਨ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ ਗੁਰਦਿਆਲ ਸਿੰਘ, ਸੁਪਰਡੈਂਟ ਸ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ ਸਤਨਾਮ ਸਿੰਘ ਰਿਆੜ,  ਸ ਜਗਤਾਰ ਸਿੰਘ, ਵਧੀਕ ਮੈਨੇਜਰ ਸ ਨਿਸ਼ਾਨ ਸਿੰਘ, ਸ ਸਤਿੰਦਰ ਸਿੰਘ, ਸ ਨਿਸ਼ਾਨ ਸਿੰਘ ਜਫਰਵਾਲ, ਸ ਗੁਰਤਿੰਦਰਪਾਲ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।