ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 17 ਅਕਤੂਬਰ- ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਇਕੱਤਰਤਾ ਕੀਤੀ ਗਈ। ਦੱਸਣਯੋਗ ਹੈ ਕਿ ਸ਼ਤਾਬਦੀ ਦੇ ਸਮਾਗਮ ਭਾਰਤ ਅਤੇ ਪਾਕਿਸਤਾਨ ਅੰਦਰ ਕੀਤੇ ਜਾਣੇ ਹਨ। ਸ੍ਰੀ ਅੰਮ੍ਰਿਤਸਰ ਵਿਖੇ 26 ਅਤੇ 27 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਤਾਬਦੀ ਸਮਾਗਮ ਹੋਣਗੇ, ਜਦਕਿ 30 ਅਕਤੂਬਰ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ। ਅੰਮ੍ਰਿਤਸਰ ਵਿਖੇ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਲਗਾਈਆਂ ਗਈਆਂ ਡਿਊਟੀਆਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਇਕੱਤਰਤਾ ਕਰਕੇ ਦਿਸ਼ਾ-ਨਿਰਦੇਸ਼ ਦਿੱਤੇ।
ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਅੰਮ੍ਰਿਤਸਰ ਵਿਖੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅੰਦਰ 27 ਅਕਤੂਬਰ ਨੂੰ ਮੁੱਖ ਸਮਾਗਮ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ ਅਤੇ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸੰਗਤਾਂ ਨੂੰ ਸੰਬੋਧਤ ਹੋਣਗੀਆਂ। ਇਸ ਸਮਾਗਮ ਵਿਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਥਾਵਾਚਕ ਵੀ ਹਾਜ਼ਰੀ ਭਰਨਗੇ। ਇਸ ਤੋਂ ਪਹਿਲਾਂ 26 ਅਕਤੂਬਰ ਨੂੰ ਸਿੱਖ ਮਿਸ਼ਨਰੀਆਂ ਕਾਲਜਾਂ ਨਾਲ ਸਬੰਧਤ 100 ਵਿਦਿਆਰਥੀ ਪੁਰਾਤਨ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕਰਨਗੇ। ਉਨ੍ਹਾਂ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਦੌਰਾਨ ਗੁਰਦੁਆਰਾ ਸੁਧਾਰ ਲਹਿਰ ਅਤੇ ਸਾਕਾ ਸ੍ਰੀ ਪੰਜਾ ਸਾਹਿਬ ਨਾਲ ਸਬੰਧਤ ਤਿਆਰ ਕਰਵਾਈਆਂ ਗਈਆਂ ਤਸਵੀਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।
ਇਕੱਤਰਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਨਿਰਵੈਲ ਸਿੰਘ, ਸ. ਗੁਰਦਿਆਲ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਲਖਬੀਰ ਸਿੰਘ, ਸ. ਕੁਲਦੀਪ ਸਿੰਘ ਰੋਡੇ, ਸ. ਪਰਮਜੀਤ ਸਿੰਘ ਦੁਨੀਆਮਾਜਰਾ, ਮੈਨੇਜਰ ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਸਤਨਾਮ ਸਿੰਘ ਰਿਆੜ, ਸ. ਜਗਤਾਰ ਸਿੰਘ, ਸ. ਗੁਰਪ੍ਰੀਤ ਸਿੰਘ, ਸ. ਨਿਸ਼ਾਨ ਸਿੰਘ, ਇੰਚਾਰਜ ਸ. ਅਜ਼ਾਦਦੀਪ ਸਿੰਘ, ਸ. ਮਨਜੀਤ ਸਿੰਘ, ਸ. ਗੁਲਜ਼ਾਰ ਸਿੰਘ, ਸ. ਰਜਵੰਤ ਸਿੰਘ, ਸ. ਕਰਤਾਰ ਸਿੰਘ, ਸ. ਗੁਰਪ੍ਰੀਤ ਸਿੰਘ ਰੋਡੇ, ਐਸਡੀਓ ਸ. ਜਤਿੰਦਰਪਾਲ ਸਿੰਘ ਰੋਡੇ ਆਦਿ ਮੌਜੂਦ ਸਨ।