ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਸ਼ੁੱਕਰਵਾਰ, ੨੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੯ ਮਈ, ੨੦੨੫ (ਅੰਗ: ੬੯੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 12 ਸਤੰਬਰ-
ਸਾਰਾਗੜ੍ਹੀ ਜੰਗ ਦੀ 127ਵੀਂ ਵਰ੍ਹੇਗੰਢ ਮੌਕੇ ਇਥੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ। ਗਿਆਨੀ ਗੁਰਮਿੰਦਰ ਸਿੰਘ ਨੇ ਸਾਰਾਗੜ੍ਹੀ ਜੰਗ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਇਸ ਜੰਗ ਦੇ ਸ਼ਹੀਦ ਸਿੱਖ ਫ਼ੌਜੀ ਦ੍ਰਿੜ੍ਹਤਾ ਤੇ ਸਮਰਪਣ ਦੀ ਸਿਖਰਲੀ ਮਿਸਾਲ ਸਨ, ਅੱਜ ਵੀ ਇਨ੍ਹਾਂ ਬਹਾਦਰਾਂ ਸਿੱਖਾਂ ਦੀ ਲਾਸਾਨੀ ਕੁਰਬਾਨੀ ਨੂੰ ਵਿਸ਼ਵ ਭਰ ਵਿਚ ਯਾਦ ਕੀਤਾ ਜਾਂਦਾ ਹੈ। ਇਸ ਮੌਕੇ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਗੁਰਦੁਆਰਾ ਸਾਰਾਗੜ੍ਹੀ ਸਾਹਿਬ ਦੇ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਤੇ ਭਾਈ ਜਸਪਾਲ ਸਿੰਘ ਤੋਂ ਇਲਾਵਾ ਸਾਰਾਗੜ੍ਹੀ ਦੇ ਸ਼ਹੀਦਾਂ ਦੇ ਪਰਿਵਾਰਾਂ ਵਿੱਚੋਂ ਸ. ਰਣਜੀਤ ਸਿੰਘ, ਸ. ਮਹਿੰਦਰ ਸਿੰਘ, ਬੀਬੀ ਸੰਤੋਸ਼ ਕੌਰ, ਬੀਬੀ ਅਵਨੀਤ ਕੌਰ, ਬੀਬੀ ਸਿਮਰਜੀਤ ਕੌਰ ਅਤੇ 4 ਸਿੱਖ ਰੈਜੀਮੈਂਟ ਵੱਲੋਂ ਸ. ਗੁਰਪ੍ਰੀਤ ਸਿੰਘ, ਸ. ਰਾਮ ਸਿੰਘ ਆਦਿ ਹਾਜ਼ਰ ਸਨ।