ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਸ਼ੁੱਕਰਵਾਰ, ੧੨ ਹਾੜ (ਸੰਮਤ ੫੫੮ ਨਾਨਕਸ਼ਾਹੀ) ੨੬ ਜੂਨ, ੨੦੨੬ (ਅੰਗ: ੭੩੧)

ਅੰਮ੍ਰਿਤਸਰ, 12 ਸਤੰਬਰ-
ਸਾਰਾਗੜ੍ਹੀ ਜੰਗ ਦੀ 126ਵੀਂ ਵਰ੍ਹੇਗੰਢ ਮੌਕੇ ਇਥੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ। ਗਿਆਨੀ ਬਲਜੀਤ ਸਿੰਘ ਨੇ ਸਾਰਾਗੜ੍ਹੀ ਜੰਗ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਸਾਰਾਗੜ੍ਹੀ ਜੰਗ ਦੇ ਸ਼ਹੀਦ ਸਿੱਖ ਫ਼ੌਜੀ ਦ੍ਰਿੜ੍ਹਤਾ ਤੇ ਸਮਰਪਣ ਦੀ ਸਿਖਰਲੀ ਮਿਸਾਲ ਸਨ। ਇਨ੍ਹਾਂ ਸੂਰਮਿਆਂ ਦੀ ਲਾਸਾਨੀ ਕੁਰਬਾਨੀ ਨੂੰ ਵਿਸ਼ਵ ਭਰ ਵਿਚ ਯਾਦ ਕੀਤਾ ਜਾਂਦਾ ਹੈ। ਇਸ ਮੌਕੇ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਸਮਾਗਮ ਸਮੇਂ ਸਾਰਾਗੜ੍ਹੀ ਦੇ ਸ਼ਹੀਦਾਂ ਦੇ ਪਰਿਵਾਰਾਂ ਵਿੱਚੋਂ ਸ. ਰਣਜੀਤ ਸਿੰਘ, ਬਾਬਾ ਗੁਰਮੁੱਖ ਸਿੰਘ, ਸ. ਮਹਿੰਦਰ ਸਿੰਘ, ਬੀਬੀ ਸੰਤੋਸ਼ ਕੌਰ, ਬੀਬੀ ਅਵਨੀਤ ਕੌਰ, ਬੀਬੀ ਸਿਮਰਜੀਤ ਕੌਰ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਮੀਤ ਮੈਨੇਜਰ ਸ. ਲਾਲ ਸਿੰਘ, ਗੁਰਦੁਆਰਾ ਸਾਰਾਗੜ੍ਹੀ ਸਾਹਿਬ ਦੇ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।